ਬਾਗੀ ਧੜੇ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਨੂੰ ਮੁਆਫ਼ੀ ਦੇਣ 'ਚ ਸੁਖਬੀਰ ਤੇ ਦਲਜੀਤ ਚੀਮਾ ਦੀ ਵੱਡੀ ਭੂਮਿਕਾ (ਵੀਡੀਓ)

Sunday, Jul 07, 2024 - 01:58 PM (IST)

ਬਾਗੀ ਧੜੇ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਨੂੰ ਮੁਆਫ਼ੀ ਦੇਣ 'ਚ ਸੁਖਬੀਰ ਤੇ ਦਲਜੀਤ ਚੀਮਾ ਦੀ ਵੱਡੀ ਭੂਮਿਕਾ (ਵੀਡੀਓ)

ਚੰਡੀਗੜ੍ਹ : ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ 'ਚ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਹੁਣ ਵੱਡੇ ਖ਼ੁਲਾਸੇ ਕੀਤੇ ਗਏ ਹਨ। ਬਾਗੀ ਧੜੇ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ 5 ਪਿਆਰਿਆਂ ਨੂੰ ਚੰਡੀਗੜ੍ਹ ਬੁਲਾਇਆ ਗਿਆ। ਕਿਹਾ ਗਿਆ ਹੈ ਕਿ ਸੁਖਬੀਰ ਬਾਦਲ ਅਤੇ ਦਲਜੀਤ ਚੀਮਾ ਦੀ ਡੇਰਾ ਮੁਖੀ ਦੀ ਮੁਆਫ਼ੀ ਨੂੰ ਲੈ ਕੇ ਵੱਡੀ ਭੂਮਿਕਾ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੱਗਣਗੇ 20 ਹਜ਼ਾਰ ਨਵੇਂ ਸੋਲਰ ਪੰਪ, ਪ੍ਰਾਜੈਕਟ ਨੂੰ ਲੈ ਕੇ ਤਿਆਰੀ ਸ਼ੁਰੂ

ਉਨ੍ਹਾਂ ਨੇ ਹੀ ਸਿੰਘ ਸਾਹਿਬਾਨਾਂ ਨੂੰ ਚੰਡੀਗੜ੍ਹ ਬੁਲਾ ਕੇ ਉਨ੍ਹਾਂ 'ਤੇ ਦਬਾਅ ਪਾਇਆ ਸੀ। ਇਸ ਤੋਂ ਬਾਅਦ ਹੀ ਮੁਆਫ਼ੀ ਵਾਲਾ ਸਾਰਾ ਮਾਮਲਾ ਸਾਹਮਣੇ ਆਇਆ। ਫਿਰ ਹੀ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਡੇਂਗੂ ਦਾ ਕਹਿਰ ਸ਼ੁਰੂ, 50 ਦੇ ਕਰੀਬ ਮਰੀਜ਼ਾਂ ਦੀ ਪੁਸ਼ਟੀ

ਜਸਟਿਸ ਰਣਜੀਤ ਸਿੰਘ ਦੀ ਕਿਤਾਬ ਦੇ ਹਵਾਲੇ ਨਾਲ ਬਾਗੀ ਧੜੇ ਵਲੋਂ ਇਹ ਇਲਜ਼ਾਮ ਅਕਾਲੀ ਦਲ 'ਤੇ ਲਾਏ ਗਏ ਹਨ। ਦੱਸਣਯੋਗ ਹੈ ਕਿ ਬਾਗੀ ਧੜੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਮੁਆਫ਼ੀਆਂ ਵੀ ਮੰਗੀਆਂ ਗਈਆਂ ਸਨ। ਹਾਲਾਂਕਿ ਇਸ ਮਾਮਲੇ 'ਚ ਸੁਖਬੀਰ ਬਾਦਲ ਵਾਲੇ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਸਾਰੇ ਇਲਜ਼ਾਮ ਬੇ-ਬੁਨਿਆਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News