ਮੂਸੇਵਾਲਾ ਕਤਲ ਕਾਂਡ ’ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ, ਸਾਹਮਣੇ ਆਈ ਵਜ੍ਹਾ ਜਿਸ ਲਈ ਕੀਤਾ ਗਿਆ ਕਤਲ

Wednesday, Oct 11, 2023 - 06:57 PM (IST)

ਮੂਸੇਵਾਲਾ ਕਤਲ ਕਾਂਡ ’ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ, ਸਾਹਮਣੇ ਆਈ ਵਜ੍ਹਾ ਜਿਸ ਲਈ ਕੀਤਾ ਗਿਆ ਕਤਲ

ਮਾਨਸਾ (ਅਮਰਜੀਤ ਚਾਹਲ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੁਲਸ ਰਿਮਾਂਡ ’ਤੇ ਚੱਲ ਰਹੇ ਗੈਂਗਸਟਰ ਸਚਿਨ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਹੁਣ ਤਕ ਦਾ ਸਭ ਤੋਂ ਵੱਡਾ ਖੁਲਾਸਾ ਕੀਤਾ ਹੈ। ਸਿੱਧੂ ਮੂਸੇਵਾਲਾ ਅਤੇ ਲਾਰੈਂਸ ਬਿਸ਼ਨੋਈ ਵਿਚਾਲੇ ਵਿਵਾਦ ਕਬੱਡੀ ਕੱਪ ਨੂੰ ਲੈ ਕੇ ਸ਼ੁਰੂ ਹੋਇਆ ਸੀ, ਇਹ ਕਬੱਡੀ ਕੱਪ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵਲੋਂ ਕਰਵਾਇਆ ਜਾ ਰਿਹਾ ਸੀ। ਸੂਤਰਾਂ ਮੁਤਾਬਕ ਸਚਿਨ ਬਿਸ਼ਨੋਈ ਨੇ ਦੱਸਿਆ ਕਿ ਅਗਸਤ 2021 ’ਚ ਉਹ ਅਤੇ ਲਾਰੈਂਸ ਬਿਸ਼ਨੋਈ ਅਜਮੇਰ ਜੇਲ੍ਹ ’ਚ ਬੰਦ ਸੀ, ਇੱਥੇ ਉਸ ਨੂੰ ਪਤਾ ਲੱਗਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਹੋਵੇਗਾ। ਗੈਂਗਸਟਰ ਸਚਿਨ ਬਿਸ਼ਨੋਈ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ ਭਾਗੋ ਮਾਜਰਾ ਵਿਚ ਹੋਣਾ ਸੀ, ’ਚ ਜਾਣ ਤੋਂ ਮਨ੍ਹਾ ਕੀਤਾ ਸੀ। ਦਰਅਸਲ ਇਹ ਕਬੱਡੀ ਕੱਪ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵੱਲੋਂ ਕਰਵਾਇਆ ਜਾ ਰਿਹਾ ਸੀ, ਉਹ ਸਾਡਾ ਦੁਸ਼ਮਣ ਹੈ ਪਰ ਲਾਰੈਂਸ ਦੇ ਕਹਿਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਉੱਥੇ ਚਲਾ ਗਿਆ।

ਇਹ ਵੀ ਪੜ੍ਹੋ : ਵਾਹਨ ਲੈ ਕੇ ਰੋਡ ’ਤੇ ਨਿਕਲਣ ਸਮੇਂ ਜ਼ਰਾ ਸਾਵਧਾਨ, ਰਸਤੇ ’ਚ ਤੁਹਾਡੇ ਨਾਲ ਵੀ ਹੋ ਸਕਦਾ ਹੈ ਇਹ ਕੁੱਝ

ਲਾਰੈਂਸ ’ਤੇ ਮੂਸੇਵਾਲਾ ਵਿਚਾਲੇ ਫੋਨ ’ਤੇ ਹੋਈ ਸੀ ਬਹਿਸ

ਉਕਤ ਨੇ ਦੱਸਿਆ ਕਿ ਇਸ ਤੋਂ ਬਾਅਦ ਲਾਰੈਂਸ ਨੇ ਸਿੱਧੂ ਮੂਸੇਵਾਲਾ ਨੂੰ ਫੋਨ ਕੀਤਾ ਅਤੇ ਪੁੱਛਿਆ ਕਿ ਤੂੰ ਰੋਕਣ ਦੇ ਬਾਵਜੂਦ ਕਬੱਡੀ ਕੱਪ ਵਿਚ ਕਿਉਂ ਗਿਆ। ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਗਾਲ੍ਹਾਂ ਕੱਢੀਆਂ ਸਨ। ਸਿੱਧੂ ਮੂਸੇਵਾਲਾ ਨੇ ਵੀ ਜਵਾਬ ਵਿਚ ਇਹੋ ਕੁਝ ਕੀਤਾ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨੂੰ ਇਸ ਬਾਰੀ ਕਿਹਾ ਜਦੋਂ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਫ਼ੋਨ ’ਤੇ ਪੁੱਛਿਆ ਕਿ ਉਹ ਇਨਕਾਰ ਕਰਨ ਦੇ ਬਾਵਜੂਦ ਕਬੱਡੀ ਕੱਪ ’ਚ ਕਿਉਂ ਗਿਆ ਤਾਂ ਮੂਸੇਵਾਲਾ ਨੇ ਕਿਹਾ ਕਿ ਜੇਕਰ ਤੁਸੀਂ ਕੋਈ ਹੋਰ ਗੱਲ ਕਰਨੀ ਚਾਹੁੰਦੇ ਹੋ ਤਾਂ ਕਰੋ ਅਤੇ ਆਪਣੇ ਬਾਪ ਨੂੰ ਬੋਲ ਦਿਓ ਜੋ ਕਰਨਾ ਹੈ ਕਰ ਲਵੋ। ਮੈਂ ਆਪਣੀ ਮਰਜ਼ੀ ਦਾ ਮਾਲਕ ਹੈ। ਸਚਿਨ ਬਿਸ਼ਨੋਈ ਦਾ ਕਹਿਣਾ ਹੈ ਕਿ ਉਸੇ ਸਮੇਂ ਤੋਂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਸ਼ੁਰੂ ਹੋ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰੇ ਭਿਆਨਕ ਹਾਦਸੇ ਨੇ ਘਰ ’ਚ ਵਿਛਾਏ ਸੱਥਰ, ਜੀਜਾ-ਸਾਲੇ ਦੀ ਇਕੱਠਿਆਂ ਹੋਈ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News