ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ''ਗੁਰੂ ਕੀ ਵਡਾਲੀ'' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
Thursday, Jun 12, 2025 - 12:04 PM (IST)

ਅੰਮ੍ਰਿਤਸਰ– ਮੀਰੀ ਪੀਰੀ ਦੇ ਮਾਲਕ, ਛੇਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਵੱਡੀ ਧਾਰਮਿਕ ਸ਼ਰਧਾ ਤੇ ਸਤਿਕਾਰ ਨਾਲ ਸਮਾਗਮ ਕਰਵਾਏ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !
ਸਮਾਗਮ ਦੀ ਸ਼ੁਰੂਆਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ, ਜਿਸ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਪਾਵਨ ਮੌਕੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਸਾਰੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਵੀ ਦਿੱਤੀ ਅਤੇ ਸਿੱਖ ਪੰਥ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦੀ ਸਲਾਹ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8