ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਲਈ ਜਾਰੀ ਕੀਤੀ ਸੂਚੀ

Saturday, Jan 27, 2024 - 07:05 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਪੰਜਾਬ ਲਈ ਜਾਰੀ ਕੀਤੀ ਸੂਚੀ

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੇ ਦਾਅਵੇ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦਰਮਿਆਨ ਭਾਜਪਾ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਇਕ ਸੂਚੀ ਜਾਰੀ ਕੀਤੀ ਹੈ। ਇਸ ਵਿਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਰਹਿਣ ਵਾਲੇ ਸੀ ਦਸੂਹਾ ਹਾਦਸੇ ’ਚ ਮਾਰੇ ਗਏ ਪੰਜ ਨੌਜਵਾਨ, ਪਰਿਵਾਰਾਂ ’ਚ ਪਸਰਿਆ ਮਾਤਮ

ਭਾਜਪਾ ਹਾਈਕਮਾਂਡ ਵਲੋਂ ਜਾਰੀ ਸੂਚੀ ਮੁਤਾਬਕ ਪੰਜਾਬ ਵਿਚ ਵਿਜੇ ਭਾਈ ਰੂਪਾਣੀ ਨੂੰ ਚੋਣ ਇੰਚਾਰਜ ਅਤੇ ਵਿਧਾਇਕ ਡਾ. ਨਰਿੰਦਰ ਸਿੰਘ ਨੂੰ ਉੱਪ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬੇ ਹਿਮਾਚਲ ਵਿਚ ਸ਼੍ਰੀਕਾਂਤ ਸ਼ਰਮਾ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਦਕਿ ਹਰਿਆਣਾ ਵਿਚ ਵਿਪਲਬ ਕੁਮਾਰ ਦੇਵ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News