5 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਨਹਿਰ ''ਚੋਂ ਮਿਲੀ ਲਾਸ਼

03/12/2018 11:21:30 AM

ਅਮਰਗੜ੍ਹ (ਜੋਸ਼ੀ, ਡਿੰਪਲ)-ਪੰਜ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਕੋਟਲਾ ਬ੍ਰਾਂਚ ਨਹਿਰ 'ਚੋਂ ਪਿੰਡ ਸਲਾਰ ਦੇ ਕੋਲੋਂ ਮਿਲਣ 'ਤੇ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪਿੰਡ ਰਾਮਪੁਰ ਛੰਨਾਂ ਦਾ ਦਲਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ, ਜਿਸ ਦਾ ਨਾਂ ਅਵਤਾਰ ਸਿੰਘ ਪੁੱਤਰ ਭਜਨ ਸਿੰਘ, 5 ਮਾਰਚ ਨੂੰ ਘਰੋਂ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਜਦੋਂ ਪਰਿਵਾਰਕ ਮੈਂਬਰਾਂ ਨੂੰ ਅਵਤਾਰ ਸਿੰਘ ਦੀ ਲਾਸ਼ ਮਿਲੀ ਤਾਂ ਉਸ ਦੇ ਕਾਫ਼ੀ ਸੱਟਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਅਵਤਾਰ ਸਿੰਘ ਦਾ ਕਤਲ ਹੋਇਆ ਹੋ ਸਕਦਾ ਹੈ। 
ਇਸ ਸਬੰਧੀ ਜਦੋਂ ਥਾਣਾ ਮੁਖੀ ਗੁਰਭਜਨ ਸਿੰਘ ਅਮਰਗੜ੍ਹ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਭੇਜ ਦਿੱਤੀ ਹੈ।


Related News