50 ਘੰਟਿਆਂ ਬਾਅਦ ਨਹਿਰ ’ਚੋਂ ਬਰਾਮਦ ਹੋਈ 14 ਸਾਲਾ ਬੱਚੇ ਦੀ ਲਾਸ਼, ਦੋ ਭੈਣਾਂ ਦਾ ਸੀ ਇਕੱਲਾ ਭਰਾ
Monday, May 13, 2024 - 03:06 PM (IST)
ਭੀਖੀ (ਤਾਇਲ) - ਸਥਾਨਕ ਸੁਨਾਮ ਰੋਡ ’ਤੇ ਨਹਿਰ ਵਿਚ ਪਿਛਲੀ 10 ਮਈ ਨੂੰ ਦੁਪਹਿਰ ਵੇਲੇ ਪਿੰਡ ਮੋਹਰ ਸਿੰਘ ਵਾਲਾ ਦੇ 14 ਸਾਲਾਂ ਹੈਪੀ ਸਿੰਘ ਪੁੱਤਰ ਮਲਕੀਤ ਸਿੰਘ ਦੇ ਨਹਿਰ ਵਿਚ ਡਿੱਗ ਜਾਣ ਦੀ ਸੂਚਨਾ ਮਿਲੀ ਸੀ। ਬੱਚੇ ਦੀ ਭਾਲ ਕਰ ਰਹੇ ਲੋਕਾਂ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ, ਜਦੋਂ 50 ਘੰਟਿਆਂ ਤੋਂ ਬਾਅਦ ਉਸ ਦੀ ਲਾਸ਼ ਪਿੰਡ ਕਿਸ਼ਨਗੜ੍ਹ ਫਰਮਾਹੀ ਲਾਗਿਉਂ ਉਕਤ ਨਹਿਰ ਵਿੱਚੋਂ ਬਰਾਮਦ ਹੋਈ। ਪਿੰਡ ਫਰਮਾਹੀ ਕੋਲ ਉਕਤ ਨਹਿਰ ਦੇ ਜੌੜੇ ਪੁਲ ਪੈਂਦੇ ਹਨ, ਜਿੱਥੋਂ ਇਸ ਦੇ 2 ਸੂਏ ਬਣ ਜਾਂਦੇ ਹਨ।
ਇਹ ਵੀ ਪੜ੍ਹੋ - ਦਿੱਲੀ ਦੇ IGI ਏਅਰਪੋਰਟ ਕੋਲ ਬਣ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਕਰੋੜਾਂ ਦੇ ਹਿਸਾਬ ਨਾਲ ਆਉਣਗੇ ਸੈਲਾਨੀ
ਦੱਸਣਯੋਗ ਹੈ ਕਿ ਉਕਤ ਲਾਪਤਾ ਬੱਚੇ ਹੈਪੀ ਸਿੰਘ ਦਾ ਮ੍ਰਿਤਕ ਸਰੀਰ ਫਰਮਾਹੀ ਤੋਂ ਬੱਪੀਆਣਾ ਵਾਲੇ ਪਾਸਿਉਂ ਮਿਲਿਆ ਹੈ। ਲਾਪਤਾ ਹੈਪੀ ਸਿੰਘ ਦੀ ਭਾਲ ਕਰਨ ਲਈ ਐੱਨ. ਡੀ. ਆਰ. ਐੱਫ. ਦੀ ਟੀਮ ਪਰਸੋਂ ਤੋਂ ਕੰਮ ਵਿਚ ਲੱਗੀ ਹੋਈ ਸੀ ਪਰ ਹੈਪੀ ਸਿੰਘ ਦਾ ਕੋਈ ਸੁਰਾਗ ਨਹੀਂ ਲੱਗਾ। ਉਸ ਦੇ ਨਾ ਮਿਲਣ ’ਤੇ ਭੀਖੀ ਪੁਲਸ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਅਤੇ ਮੁੱਖ ਮੁਨਸ਼ੀ ਮਨਦੀਪ ਸਿੰਘ ਵੱਲੋਂ ਐੱਸ. ਐੱਚ. ਓ. ਗੁਰਵੀਰ ਸਿੰਘ ਦੀ ਅਗਵਾਈ ਹੇਠ ਰਾਹਤ ਕਾਰਜ ਜਾਰੀ ਸਨ।
ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਪਿੰਡ ਵਾਸੀ ਮੱਖਣ ਸਿੰਘ ਨੇ ਦੱਸਿਆ ਕਿ ਹੈਪੀ ਸਿੰਘ ਦੋ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਕਤ ਬੱਚਾ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਇਸ ਮੌਕੇ ਐੱਨ. ਡੀ. ਆਰ. ਐੱਫ. ਦੀ ਟੀਮ ਬਠਿੰਡਾ ਦੇ ਇੰਸਪੈਕਟਰ ਅਮਰਪ੍ਰਤਾਪ ਸਿੰਘ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ ਪਿਛਲੇ ਦਿਨਾਂ ਤੋਂ ਉਕਤ ਬੱਚੇ ਦੀ ਭਾਲ ਜਾਰੀ ਹੈ। ਉਨ੍ਹਾਂ ਅਜੇ ਦੂਜਾ ਰਾਊਂਡ ਸ਼ੁਰੂ ਕੀਤਾ ਸੀ ਕਿ ਪਿੰਡ ਕਿਸ਼ਨਗੜ੍ਹ ਫਰਮਾਹੀ ਕੋਲੋਂ ਉਕਤ ਬੱਚੇ ਦੀ ਲਾਸ਼ ਮਿਲ ਗਈ। ਭੀਖੀ ਪੁਲਸ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਉਕਤ ਬੱਚੇ ਦੀ ਮ੍ਰਿਤਕ ਦੇਹ ਨੂੰ ਕਬਜ਼ੇ ’ਚ ਲੈ ਕੇ ਮਾਨਸਾ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸੋਨੇ ਦਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8