ਸ਼ੱਕੀ ਹਾਲਾਤ ''ਚ ਪ੍ਰਵਾਸੀ ਮਜ਼ਦੂਰ ਦੀ ਸ਼ਮਸ਼ਾਨ ਘਾਟ ਕੋਲ ਲੱਟਕਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
Tuesday, Jul 09, 2024 - 10:40 AM (IST)

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਨਜ਼ਦੀਕ ਪਿੰਡ ਕਾਲਾ ਨੰਗਲ ਦੇ ਸ਼ਮਸ਼ਾਨ ਘਾਟ 'ਚ ਅੱਜ ਵਿਅਕਤੀ ਦੀ ਲਾਸ਼ ਸ਼ਮਸ਼ਾਨ ਘਾਟ ਦੇ ਨੇੜੇ ਲੱਟਕਦੀ ਹੋਈ ਮਿਲਣ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉਥੇ ਹੀ ਸਥਾਨਿਕ ਲੋਕਾਂ ਵੱਲੋਂ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ।
ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
ਸਥਾਨਿਕ ਪਿੰਡ ਵਸੀਆਂ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਸੈਰ ਕਰਦੇ ਦੇਖਿਆ ਕੀ ਇੱਕ ਲਾਸ਼ ਲੱਟਕ ਰਹੀ ਹੈ ਤਾਂ ਇਸ ਦੀ ਸੂਚਨਾ ਪੁਲਸ ਅਤੇ ਪੰਚਾਇਤ ਨੂੰ ਦਿੱਤੀ ਜਾਂਦੀ ਹੈ, ਜਦਕਿ ਉਨ੍ਹਾਂ ਮੁਤਾਬਿਕ ਉਕਤ ਮ੍ਰਿਤਕ ਉਹਨਾਂ ਦੇ ਪਿੰਡ ਦਾ ਨਹੀਂ ਹੈ ਅਤੇ ਉਹ ਪ੍ਰਵਾਸੀ ਮਜ਼ਦੂਰ ਹੈ । ਉਧਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਸ ਅਧਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਆਤਮਹੱਤਿਆ ਦਾ ਮਾਮਲਾ ਲੱਗ ਰਿਹਾ ਹੈ ਅਤੇ ਉਹਨਾਂ ਵੱਲੋਂ ਇਸ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8