ਨਿਰਮਾਣ ਅਧੀਨ ਕੋਠੀ ''ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਵਾਲਿਆਂ ਨੇ ਲਾਇਆ ਕਤਲ ਦਾ ਦੋਸ਼
Friday, Mar 31, 2023 - 02:37 AM (IST)
ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬਟਾਲਾ ਦੇ ਅੰਮ੍ਰਿਤਸਰ-ਜਲੰਧਰ ਬਾਈਪਾਸ ਅਰਮਾਨ ਪੈਲੇਸ ਵਾਲੇ ਰੋਡ ਨਜ਼ਦੀਕ ਨਿਰਮਾਣ ਅਧੀਨ ਕੋਠੀ ਵਿੱਚੋਂ ਭੇਤਭਰੀ ਹਾਲਤ ਇਕ ਵਿਅਕਤੀ ਦੀ 'ਚ ਲਾਸ਼ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਕੁਲਵੰਤ ਸਿੰਘ ਵੀ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ : CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ
ਜਾਣਕਾਰੀ ਮੁਤਾਬਿਕ ਵੀਰਵਾਰ ਦੇਰ ਸ਼ਾਮ ਇਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਭਰ 'ਚ ਸਨਸਨੀ ਫੈਲ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਉਰਫ ਵੀਰੂ (35) ਵਾਸੀ ਮੜ੍ਹੀਆਂਵਾਲ ਬਟਾਲਾ ਵਜੋਂ ਹੋਈ ਹੈ। ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮ੍ਰਿਤਕ ਮਨਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਉਸਦੇ ਮਾਮੇ ਦਾ ਬੇਟਾ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਵੀਰੂ ਬੀਤੇ ਦੋ ਦਿਨ ਪਹਿਲਾਂ ਘਰੋਂ ਇਕ ਨੌਜਵਾਨ ਦੇ ਨਾਲ ਗਿਆ ਸੀ ਅਤੇ ਦੇਰ ਰਾਤ ਘਰ ਵਾਪਸ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਉਹ ਸਾਰਾ ਪਰਿਵਾਰ ਵੀਰੂ ਨੂੰ ਨਾਲ ਲੈ ਜਾਣ ਵਾਲੇ ਨੌਜਵਾਨ ਦੇ ਘਰ ਗਏ। ਜਗਤਾਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਤੋਂ ਮਨਦੀਪ ਸਿੰਘ ਵੀਰੂ ਬਾਰੇ ਪੁੱਛਿਆ ਪਰ ਉਸ ਨੇ ਕੋਈ ਸਪੱਸ਼ਟ ਜਵਾਬ ਨਾ ਦਿੱਤਾ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਗ੍ਰਿਫ਼ਤ 'ਚ ਸਾਬਕਾ ਮੰਤਰੀ ਦਾ ਪੁੱਤਰ, ਅਦਾਲਤ ਨੇ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਪੜ੍ਹੋ ਪੂਰਾ ਮਾਮਲਾ
ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਦੇਰ ਸ਼ਾਮ ਨੂੰ ਉਨ੍ਹਾਂ ਫਿਰ ਤੋਂ ਉਕਤ ਨੌਜਵਾਨ ਨੂੰ ਪੁੱਛਿਆ ਤਾਂ ਉਹ ਇਸ ਨਿਰਮਾਣ ਅਧੀਨ ਕੋਠੀ ਵੱਲ ਲੈ ਆਇਆ । ਉਨ੍ਹਾਂ ਦੱਸਿਆ ਕਿ ਜਦ ਇੱਥੇ ਆਏ ਤਾਂ ਉਨ੍ਹਾਂ ਨੇ ਮਨਦੀਪ ਵੀਰੂ ਦੀ ਸਕੂਟਰੀ ਇੱਥੇ ਪਾਈ ਸੀ ਅਤੇ ਉਨ੍ਹਾਂ ਨੇ ਜਦ ਅੰਦਰ ਜਾ ਕੇ ਦੇਖਿਆ ਤਾਂ ਮਨਦੀਪ ਸਿੰਘ ਮ੍ਰਿਤਕ ਹਾਲਤ 'ਚ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਜਗਤਾਰ ਸਿੰਘ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਹ ਕਥਿਤ ਦੋਸ਼ ਲਗਾਇਆ ਹੈ ਕਿ ਮਨਦੀਪ ਵੀਰੂ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਮ੍ਰਿਤਕ ਵਿਅਕਤੀ ਆਪਣੇ ਪਿੱਛੇ ਪਤਨੀ, ਇਕ ਬੇਟੀ ਅਤੇ ਇੱਕ ਬੇਟਾ ਛੱਡ ਗਿਆ ਹੈ।
ਇਹ ਵੀ ਪੜ੍ਹੋ : ਹਾੜ੍ਹੀ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਮੰਡੀਆਂ 'ਚ ਕੀਤੇ ਗਏ ਪੁਖਤਾ ਪ੍ਰਬੰਧ : ਮੰਤਰੀ ਕਟਾਰੂਚੱਕ
ਮੌਕੇ 'ਤੇ ਪੁੱਜੇ ਡੀ.ਐੱਸ.ਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਨਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।