ਗੁਰਦਾਸਪੁਰ ਦੀ ਜੇਲ੍ਹ ਰੋਡ ’ਤੇ ਤੜਕਸਾਰ ਮਿਲੀ ਇਕ ਨੌਜਵਾਨ ਦੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

Thursday, Nov 21, 2024 - 12:02 PM (IST)

ਗੁਰਦਾਸਪੁਰ ਦੀ ਜੇਲ੍ਹ ਰੋਡ ’ਤੇ ਤੜਕਸਾਰ ਮਿਲੀ ਇਕ ਨੌਜਵਾਨ ਦੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਜੇਲ੍ਹ ਰੋਡ ਦੇ ਮੀਰਪੁਰ ਚੌਂਕ ਨੇੜੇ ਅੱਜ ਸਵੇਰੇ ਤੜਕਸਾਰ ਇੱਕ ਨੌਜਵਾਨ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਅੱਜ ਸਵੇਰੇ ਜਦੋਂ ਸੈਰ ਕਰਦੇ ਹੋਏ ਲੋਕਾਂ ਵੱਲੋਂ ਨੌਜਵਾਨ ਦੀ ਲਾਸ਼ ਸੜਕ 'ਤੇ ਪਈ ਦੇਖੀ ਗਈ ਤਾਂ ਤੁਰੰਤ ਉਨ੍ਹਾਂ ਨੇ 112 ਨੰਬਰ ਤੇ ਪੁਲਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ  ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ। ਮ੍ਰਿਤਕ ਦੀ ਪਹਿਚਾਣ ਬਿਕਰਮ ਕਰਮ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਪਿੰਡ ਨਬੀਪੁਰ ਗੁਰਦਾਸਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਮੌਕੇ ’ਤੇ ਸੈਰ ਕਰਨ ਆਏ ਨੌਜਵਾਨਾਂ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਪੰਜ ਵਜੇ ਜੇਲ੍ਹ ਰੋਡ 'ਤੇ ਸੈਰ ਕਰਨ ਨਿਕਲਦੇ ਹਨ ਜਦ ਉਹ ਸੈਰ ਕਰਕੇ ਵਾਪਸ ਆ ਰਹੇ  ਸੀ  ਤਾਂ ਮੀਰਪੁਰ ਚੌਂਕ ਨੇੜੇ ਯਸ ਹਸਪਤਾਲ ਗੁਰਦਾਸਪੁਰ ਨਜ਼ਦੀਕ ਇੱਕ  ਵਿਅਕਤੀ ਦੀ ਲਾਸ਼ ਪਈ ਹੋਈ ਸੀ, ਇਸ  ਸਬੰਧੀ  ਉਨ੍ਹਾਂ ਤੁਰੰਤ 112 ਨੰਬਰ 'ਤੇ ਪੁਲਸ ਨੂੰ ਸੂਚਿਤ ਕੀਤਾ ਤਾਂ ਤੁਰੰਤ ਮੌਕੇ 'ਤੇ ਪੁਲਸ ਪਹੁੰਚ ਗਈ ਹੈ ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ

ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਜਗਜੀਤ ਸਿੰਘ ਨੇ  ਦੱਸਿਆ ਕਿ 112 ਨੰਬਰ ਤੇ ਉਨ੍ਹਾਂ ਨੂੰ ਕਿਸੇ ਨੇ ਸੂਚਿਤ ਕੀਤਾ ਸੀ ਕਿ ਜੇਲ੍ਹ ਰੋਡ ਮੀਰਪੁਰ ਚੌਂਕ ਨੇੜੇ  ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਦ ਮੌਕੇ ’ਤੇ ਆ ਕੇ ਜਾਂਚ ਕੀਤੀ ਤਾਂ ਵਿਅਕਤੀ ਦੀ ਪਹਿਚਾਣ ਬਿਕਰਮ ਸਿੰਘ ਪੁੱਤਰ ਤਰਲੋਕ ਸਿੰਘ ਨਿਵਾਸੀ ਨਬੀਪੁਰ ਵਜੋਂ ਹੋਈ, ਜਿਸ ਦੇ ਵਾਰਸਾਂ ਨੂੰ ਅਸੀਂ ਸੂਚਿਤ ਕੀਤਾ ਹੈ। 

ਇਹ ਵੀ ਪੜ੍ਹੋ-  ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News