ਗੁਰਦਾਸਪੁਰ: ਸ਼ੱਕੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਪ੍ਰਗਟਾਇਆ ਕਤਲ ਦਾ ਖ਼ਦਸ਼ਾ
Monday, May 08, 2023 - 04:11 PM (IST)
ਗੁਰਦਾਸਪੁਰ (ਵਿਨੋਦ)- ਪੁਲਸ ਸਟੇਸ਼ਨ ਤਿੱਬੜ ਦੇ ਅਧੀਨ ਪੈਂਦੇ ਪਿੰਡ ਪਾਹੜਾ ’ਚ ਅੱਜ ਸਵੇਰੇ ਇਕ 25 ਸਾਲਾ ਨੌਜਵਾਨ ਦੀ ਲਾਸ਼ ਖੇਤਾਂ 'ਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਤੋਂ ਬਾਅਦ ਇਲਾਕੇ 'ਚ ਸਨਸਨੀ ਫ਼ੈਲ ਗਈ। ਇਸ ਸਬੰਧੀ ਲੋਕਾਂ ਵੱਲੋਂ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਤਿੱਬੜ ਅਤੇ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਪਰਿਵਾਰਿਕ ਮੈਂਬਰਾਂ ਨੇ ਕਤਲ ਕਰਨ ਦਾ ਸ਼ੱਕ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ- ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ 25 ਸਾਲਾ ਨੌਜਵਾਨ ਸ਼ੁਭਮ ਪਿੰਡ ਪਾਹੜਾ ਘਰੋਂ ਗਾਇਬ ਸੀ। ਜਿਸ ਦੀ ਪਰਿਵਾਰ ਵੱਲੋਂ ਕਾਫ਼ੀ ਭਾਲ ਕੀਤੀ ਜਾ ਰਹੀ ਸੀ, ਪਰ ਉਹ ਨਹੀਂ ਮਿਲਿਆ। ਅੱਜ ਸਵੇਰੇ ਕਿਸੇ ਨੇ ਦੱਸਿਆ ਕਿ ਇਕ ਨੌਜਵਾਨ ਦੀ ਲਾਸ਼ ਪਿੰਡ ਗੋਹਤ ਪੋਕਰ ਨੂੰ ਜਾਂਦੀ ਸੜਕ ਦੇ ਕਿਨਾਰੇ ਪਈ ਹੈ। ਜਿਸ ਤੋਂ ਬਾਅਦ ਜਦੋਂ ਮੌਕੇ 'ਤੇ ਜਾ ਕੇ ਪਰਿਵਾਰਿਕ ਮੈਂਬਰਾਂ ਨੇ ਵੇਖਿਆ ਤਾਂ ਉਹ ਲਾਸ਼ ਸ਼ੁਭਮ ਦੀ ਸੀ। ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ’ਤੇ ਥਾਣਾ ਤਿੱਬੜ ਅਤੇ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਗਹਿਰਾਈ ਨਾਲ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ
ਪੁਲਸ ਅਧਿਕਾਰੀਆਂ ਵੱਲੋਂ ਡਾਗ ਸਕਵੈਡ ਟੀਮ, ਫਿੰਗਰ ਪ੍ਰਿੰਟ ਟੀਮ ਨੂੰ ਵੀ ਮੌਕੇ ’ਤੇ ਬੁਲਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸ਼ੁਭਮ ਦੀ ਮੌਤ ਪਿੱਛੇ ਕਤਲ ਕਰਨ ਦਾ ਸ਼ੱਕ ਜ਼ਾਹਿਰ ਕੀਤਾ ਹੈ। ਜਿਸ ਨੂੰ ਲੈ ਕੇ ਪੁਲਸ ਬਹੁਤ ਹੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਵੜ ਦੇ ਕਤਲ ਮਗਰੋਂ ਸ਼ੌਰਯਾ ਚੱਕਰ ਜੇਤੂ ਬਲਵਿੰਦਰ ਸੰਧੂ ਦੀ ਪਤਨੀ ਦਾ ਬਿਆਨ ਆਇਆ ਸਾਹਮਣੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।