ਤਰਨਤਾਰਨ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Tuesday, Apr 11, 2023 - 03:50 PM (IST)

ਤਰਨਤਾਰਨ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਤਰਨਤਾਰਨ (ਰਮਨ, ਵਿਜੇ)- ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੋਟ ਬੁੱਢਾ ਵਿਖੇ ਅੱਜ ਸਵੇਰੇ ਡਰੇਨ ਪੁਲ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫ਼ੈਲ ਗਈ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਦੀ ਸੂਚਨਾ 'ਤੇ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਪਾਕਿਸਤਾਨ ਗਏ ਭਾਰਤੀ ਜਥੇ ਨੇ ਗ਼ਰੀਬਾਂ 'ਚ ਵੰਡਣ ਲਈ ਦਾਨ ਕੀਤੇ ਚੌਲ ਅਤੇ ਆਟਾ

ਥਾਨਾ ਸਦਰ ਪੱਟੀ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਦੁਬਲੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ  ਦੀ ਇਕੱਤਰਤਾ ਉਪਰੰਤ SGPC ਪ੍ਰਧਾਨ ਦਾ ਅਹਿਮ ਬਿਆਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News