ਫਰੀਦਕੋਟ ''ਚ ਵੱਡੀ ਵਾਰਦਾਤ, ਖੇਤਾਂ ''ਚ ਮਿਲੀ ਨੌਜਵਾਨ ਦੀ ਲਾਸ਼, ਕਤਲ ਕੀਤੇ ਜਾਣ ਦਾ ਖਦਸ਼ਾ

05/03/2024 12:30:19 PM

ਫਰੀਦਕੋਟ (ਜਗਤਾਰ) : ਸ਼ੁੱਕਰਵਾਰ ਸਵੇਰੇ ਫਰੀਦਕੋਟ ਦੀ ਇਕ ਕਲੋਨੀ ਦੇ ਪਿਛੇ ਪੈਂਦੇ ਖੇਤਾਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦਸ਼ਮੇਸ਼ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਸ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਇੱਥੇ ਸੁੱਟਿਆ ਗਿਆ ਹੈ। ਨਜ਼ਦੀਕੀ ਲੋਕਾਂ ਵਲੋਂ ਸੂਚਨਾ ਦੇਣ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਅਤੇ ਮੌਕੇ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਵਾਰਦਾਤ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। 

ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਯੁਵਰਾਜ ਸਿੰਘ ਨਾਮਕ ਨੌਜਵਾਨ ਹੈ ਜੋ ਦਸ਼ਮੇਸ਼ ਨਗਰ ਦੀ ਗਲੀ ਨੰਬਰ ਤਿੰਨ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੇ ਪਹਿਲਾਂ ਵੀ ਕਈ ਲੋਕਾਂ ਨਾਲ ਝਗੜੇ ਚੱਲ ਰਹੇ ਸਨ ਹੋ ਸਕਦਾ ਹੈ ਕਿ ਇਸਦਾ ਕਤਲ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਜਦੋਂ ਸਾਨੂੰ ਇਸ ਬਾਰੇ ਪਤਾ ਲੱਗਾ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਦੂਜੇ ਪਾਸੇ ਮੌਕੇ 'ਤੇ ਪੁੱਜੇ ਡੀ. ਐੱਸ. ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਸ਼ੱਕੀ ਹਾਲਾਤ 'ਚ ਮਿਲੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ। ਜਾਂਚ ਤੋਂ ਪਹਿਲਾਂ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਲੜਕਾ ਹੈ ਹੋ ਸਕਦਾ ਹੈ ਕਿ ਕੋਈ ਰੰਜਿਸ਼ ਦੇ ਚੱਲਦੇ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੋਵੇ।


Gurminder Singh

Content Editor

Related News