ਪਾਰਕ ''ਚੋਂ ਮਿਲੀ ਨੌਜਵਾਨ ਦੀ ਲਾਸ਼

09/13/2017 6:42:15 AM

ਲੁਧਿਆਣਾ, (ਮਹੇਸ਼)- ਚਾਂਦ ਸਿਨੇਮਾ ਦੇ ਨੇੜੇ ਇਕ ਪਾਰਕ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੀ ਪਛਾਣ ਨਹੀਂ ਹੋ ਸਕੀ। ਸਲੇਮ ਟਾਬਰੀ ਪੁਲਸ ਨੇ ਲਾਸ਼ ਨੂੰ ਲਾਵਾਰਿਸ ਕਰਾਰ ਦਿੰਦੇ ਹੋਏ 72 ਘੰਟਿਆਂ ਲਈ ਪਛਾਣ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ। ਏ. ਐੱਸ. ਆਈ. ਜਨਕਰਾਜ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਪਾਰਕ ਦੇ ਆਸ-ਪਾਸ ਹੀ ਘੁੰਮਦਾ ਦਿਖਾਈ ਦੇ ਰਿਹਾ ਸੀ। ਪੁਲਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਨਸ਼ੇ ਦੇ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਪਛਾਣ ਨਹੀਂ ਹੋ ਸਕੀ।


Related News