ਸ਼ੱਕੀ ਹਾਲਾਤ 'ਚ ਮਿਲੀ 18 ਸਾਲਾ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

05/31/2024 2:12:06 PM

ਗੁਰਦਾਸਪੁਰ (ਵਿਨੋਦ,ਹਰਮਨ)-ਥਾਣਾ ਸਦਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਪਿੰਡ ਲੱਖੋਵਾਲ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਨੌਜਵਾਨ ਦੀ ਲਾਸ਼ ਪਿੰਡ ਦੇ ਖੇਤਾਂ ਵਿਚੋਂ ਮਿਲੀ। 18 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ’ਤੇ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਥਾਣਾ ਸਦਰ ਪੁਲਸ ਨੂੰ ਦਿੱਤੀ, ਜਿਸ ’ਤੇ ਥਾਣਾ ਇੰਚਾਰਜ਼ ਅਮਨਦੀਪ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਪਛਾਣ ਰਾਣਾ ਮਸੀਹ ਉਰਫ ਧੋਨੀ ਪੁੱਤਰ ਵਾਰਿਸ ਮਸੀਹ ਪਿੰਡ ਲੱਖੋਵਾਲ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ- ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਲਾਈਵ ਹੋ ਕੇ ਦੱਸੀਆਂ ਇਹ ਗੱਲਾਂ

ਇਸ ਸਬੰਧੀ ਮ੍ਰਿਤਕ ਨੌਜਵਾਨ ਰਾਣਾ ਮਸੀਹ ਦੇ ਪਿਤਾ ਵਾਰਿਸ ਮਸੀਹ ਨੇ ਦੱਸਿਆ ਕਿ ਉਸ ਦਾ ਮੁੰਡਾ ਕੱਲ੍ਹ ਦੁਪਹਿਰ ਨੂੰ ਵਾਲ ਕੱਟਵਾਉਣ ਲਈ ਘਰ ਤੋਂ ਗਿਆ ਸੀ, ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ। ਅੱਜ ਸਵੇਰੇ ਉਨ੍ਹਾਂ ਨੂੰ ਪਿੰਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਪਿੰਡ ਦੇ ਖੇਤਾਂ ਵਿਚ ਪਈ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਮੇਲੇ ਵਿਚ ਉਨ੍ਹਾਂ ਦੇ ਮੁੰਡੇ ਦਾ ਕੁਝ ਲੋਕਾਂ ਦੇ ਨਾਲ ਝਗੜਾ ਹੋਇਆ ਸੀ। ਉਨ੍ਹਾਂ ਨੂੰ ਸ਼ੱਕ ਹੈ ਕਿ ਉਸ ਦੇ ਮੁੰਡੇ ਦੀ ਰੰਜਿਸ਼ ਦੇ ਚੱਲਦਿਆਂ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਦੂਜੇ ਪਾਸੇ ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਇੰਚਾਰਜ਼ ਅਮਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਅਤੇ ਇਸ ਮਾਮਲੇ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਕਿ ਦੋਸ਼ੀ ਹੋਵੇਗਾ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News