ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

Wednesday, Jan 03, 2018 - 07:46 AM (IST)

ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਪਟਿਆਲਾ, (ਬਲਜਿੰਦਰ)- ਥਾਣਾ ਮਾਡਲ ਟਾਊਨ ਦੇ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਦੇ ਆਧਾਰ 'ਤੇ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਦੇ ਬਾਹਰੋਂ ਉਨ੍ਹਾਂ ਨੂੰ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ ਹੈ। ਉਸ ਨੇ ਚੈੱਕ ਸ਼ਰਟ ਤੇ ਨੀਲੇ-ਭੂਰੇ ਰੰਗ ਦਾ ਸਵੈਟਰ ਪਾਇਆ ਹੋਇਆ ਹੈ। ਲਾਸ਼ ਨੂੰ ਸ਼ਨਾਖਤ ਲਈ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ।


Related News