ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲੀ
Saturday, Aug 19, 2017 - 07:02 AM (IST)
ਲੋਪੋਕੇ,(ਸਤਨਾਮ)- ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਦੇ ਖੇਤਾਂ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਪੁੱਜੇ ਪੁਲਸ ਥਾਣਾ ਲੋਪੋਕੇ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਲਾਸ਼ ਕਿਸੇ ਪ੍ਰਵਾਸੀ ਮਜ਼ਦੂਰ ਦੀ ਹੈ, ਜਿਸ ਦੀ ਮੌਤ ਭੁੱਖ-ਪਿਆਸ ਕਾਰਨ ਹੋਈ ਹੈ। ਉਨ੍ਹਾਂ ਇਸ ਲਾਸ਼ ਦੀ ਸ਼ਨਾਖਤ ਕਰਵਾਉਣ ਲਈ ਆਸ-ਪਾਸ ਦੇ ਪਿੰਡਾਂ ਵਿਚ ਮੁਨਿਆਦੀ ਕਰਵਾਈ ਪਰ ਸ਼ਨਾਖਤ ਨਹੀਂ ਹੋ ਸਕੀ।
