ਅਣਪਛਾਤੇ ਨੌਜਵਾਨ ਦੀ ਲਾਸ਼ ਨਹਿਰ ''ਚੋਂ ਬਰਾਮਦ

Saturday, Aug 05, 2017 - 02:38 PM (IST)


ਭਿੱਖੀਵਿੰਡ(ਸੁਖਚੈਨ, ਅਮਨ)—ਪੁਲਸ ਥਾਣਾ ਭਿੱਖੀਵਿੰਡ ਅਧੀਨ ਆਉਦੀ ਪੁਲਸ ਚੌਕੀ ਕੱਚਾ ਪੱਕਾ ਦੀ ਪੁਲਸ ਨੂੰ ਨਹਿਰ ਦੇ ਪਾਣੀ 'ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਕੱਚਾ ਪੱਕਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਨੂੰ ਸੂਚਨਾ ਮਿਲੀ ਸੀ ਕਿ ਕੱਚਾ ਪੱਕਾ ਨਹਿਰ ਵਿਖੇ ਇਕ ਨੌਜਵਾਨ ਦੀ ਲਾਸ਼ ਪਾਣੀ 'ਚ ਪਈ ਹੋਈ ਹੈ। ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਉਕਤ ਨੌਜਵਾਨ ਦੀ ਲਾਸ਼ ਨੂੰ ਪਾਣੀ 'ਚੋਂ ਕੱਢਿਆ। ਮ੍ਰਿਤਕ ਨੌਜਵਾਨ ਨੇ ਲਾਲ ਰੰਗ ਦੀ ਕਮੀਜ਼ ਪਾਈ ਹੋਈ ਸੀ ਅਤੇ ਉਸ ਦੀ ਇਕ ਲੱਤ ਨੂੰ ਰੱਸੀ ਬੰਨੀ ਹੋਈ ਸੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ 72 ਘੰਟੇ ਲਈ ਪੱਟੀ ਦੇ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਹੈ।


Related News