ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ

07/17/2018 1:58:45 AM

ਮੇਹਟੀਆਣਾ, (ਸੰਜੀਵ)-ਅੱਡਾ ਫੁਗਲਣਾ ਵਿਖੇ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਅੱਜ ਤਡ਼ਕੇ ਕਰੀਬ 2 ਵਜੇ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਜਦੋਂ ਉਹ ਅੱਡਾ ਫੁਗਲਾਣਾ ਵਿਖੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਕੇ ਸਡ਼ਕ ’ਤੇ ਡਿੱਗਣ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ  ਲਾਸ਼ ਨੂੰ ਤੁਰੰਤ ਸ਼ਨਾਖਤ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਗਿਅਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 75 ਸਾਲ ਜਾਪਦੀ ਹੈ ਤੇ ਉਸ ਦਾ ਦਿਮਾਗੀ ਸੰਤੁਲਨ ਵੀ ਠੀਕ ਨਹੀਂ ਲੱਗਦਾ ਹੈ।
 


Related News