ਤਲਵੰਡੀ ਸਾਬੋ ਵਿਖੇ ਫੈਲੀ ਸਨਸਨੀ, ਟੈਂਟ ’ਚੋਂ ਮਿਲੀ ਨਿਹੰਗ ਸਿੰਘ ਦੀ ਲਾਸ਼
Sunday, Apr 16, 2023 - 09:51 PM (IST)

ਤਲਵੰਡੀ ਸਾਬੋ (ਮੁਨੀਸ਼) : ਗੁਰਦੁਆਰਾ ਜੰਡਸਰ ਸਾਹਿਬ ਰੋਡ ’ਤੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਟੈਂਟ ਵਿੱਚ ਨਿਹੰਗ ਸਿੰਘ ਦੀ ਲਾਸ਼ ਦੇਖੀ ਗਈ। ਜਾਣਕਾਰੀ ਅਨੁਸਾਰ ਵਿਸਾਖੀ ਮੇਲੇ ਦੌਰਾਨ ਇਕ ਨਿਹੰਗ ਸਿੰਘ ਵੱਲੋਂ ਗੁਰਦੁਆਰਾ ਜੰਡਸਰ ਸਾਹਿਬ ਰੋਡ ’ਤੇ ਆਪਣੀ ‘ਸ਼ਰਦਾਈ’ (ਰਗੜੇ) ਦੀ ਦੁਕਾਨ ਲਗਾਈ ਹੋਈ ਸੀ, ਜਦੋਂ ਅੱਜ ਸਵੇਰੇ ਨੇੜਲੇ ਦੁਕਾਨਦਾਰਾਂ ਨੇ ਉਸ ਦੇ ਟੈਂਟ ਵਿੱਚ ਦੇਖਿਆ ਤਾਂ ਨਿਹੰਗ ਸਿੰਘ ਲੇਟਿਆ ਪਿਆ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਉਨ੍ਹਾਂ ਇਸ ਦੀ ਇਤਲਾਹ ਤਲਵੰਡੀ ਸਾਬੋ ਪੁਲਸ ਨੂੰ ਦਿੱਤੀ। ਮੌਕੇ ’ਤੇ ਪੁੱਜੇ ਡੀ.ਐੱਸ.ਪੀ .ਬੂਟਾ ਸਿੰਘ ਅਤੇ ਤਲਵੰਡੀ ਸਾਬੋ ਥਾਣਾ ਮੁਖੀ ਗੁਰਦੀਪ ਸਿੰਘ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਹਾਰਾ ਕਲੱਬ ਦੇ ਵਰਕਰ ਹੈਪੀ ਸਿੰਘ ਰਾਹੀਂ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ। ਡੀ.ਐੱਸ.ਪੀ. ਬੂਟਾ ਸਿੰਘ ਨੇ ਦੱਸਿਆ ਕਿ ਨਿਹੰਗ ਸਿੰਘ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਗੋਬਿੰਦਗੜ੍ਹ ਵਜੋਂ ਹੋਈ ਹੈ। ਪੁਲਸ ਨੇ 174 ਦੀ ਕਰਵਾਈ ਕਰ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।