ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Thursday, Jul 25, 2024 - 12:10 PM (IST)
ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੇ ਪਿੰਡ ਸ਼ਕਰੀ ਵਿਖੇ ਨਹਿਰ ’ਚੋਂ ਨਬਾਲਿਗ ਮੁੰਡੇ ਦੀ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਹੋਈ ਮੌਤ ਦੇ ਪਿੱਛੇ ਪਰਿਵਾਰਕ ਮੈਂਬਰਾਂ ਵੱਲੋਂ ਕਤਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜਿਸ ਸਬੰਧੀ ਪੁਲਸ ਪ੍ਰਸ਼ਾਸਨ ਪਾਸੋਂ ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਮਨਜੀਤ ਸਿੰਘ ਨਿਵਾਸੀ ਪਿੰਡ ਖਵਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ (17) ਜੋ ਬੀਤੀ 21 ਜੁਲਾਈ ਦੀ ਸਵੇਰ ਆਪਣੇ ਚਾਰ ਦੋਸਤਾਂ ਸਣੇ ਪਿੰਡ ਵੇਈਂਪੂਈਂ ਵਿਖੇ ਮੇਲਾ ਵੇਖਣ ਲਈ ਘਰੋਂ ਗਿਆ ਸੀ ਜੋ ਰਾਤ ਨੂੰ ਘਰ ਵਾਪਸ ਨਹੀਂ ਪਰਤਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ
ਇਸ ਸਬੰਧੀ ਉਨ੍ਹਾਂ ਵੱਲੋਂ ਪੁਲਸ ਚੌਂਕੀ ਫਤਿਆਬਾਦ ਵਿਖੇ ਪੁੱਤਰ ਆਕਾਸ਼ਦੀਪ ਸਿੰਘ ਦੀ ਗੁੰਮਸ਼ੁਦਾ ਸਬੰਧੀ ਰਿਪੋਰਟ ਦਰਜ ਕਰਵਾਈ। ਪਿਤਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਤੌਰ ਉਪਰ ਕਾਫੀ ਭੱਜ ਦੌੜ ਕਰਦੇ ਹੋਏ ਪੁੱਤ ਦੀ ਭਾਲ ਕੀਤੀ ਗਈ ਪ੍ਰੰਤੂ ਉਨ੍ਹਾਂ ਨੂੰ ਕੋਈ ਵੀ ਸਫਲਤਾ ਪ੍ਰਾਪਤ ਨਹੀਂ ਹੋਈ। ਪਿਤਾ ਨੇ ਦੱਸਿਆ ਕਿ ਉਸਦੇ ਦੋਸਤਾਂ ਵੱਲੋਂ ਮਿਲੀ ਜਾਣਕਾਰੀ ਦੌਰਾਨ ਪਤਾ ਲੱਗਾ ਕਿ ਪੁੱਤ ਆਕਾਸ਼ਦੀਪ ਸਿੰਘ ਅਤੇ ਉਸਦੇ ਦੋਸਤਾਂ ਵੱਲੋਂ ਮੇਲਾ ਵੇਖਣ ਉਪਰੰਤ ਰਸਤੇ ’ਚ ਸੂਏ ਅੰਦਰ ਨਹਾਉਣਾ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
ਪਿਤਾ ਨੇ ਦੱਸਿਆ ਕਿ ਦੋਸਤਾਂ ਦੇ ਦੱਸਣ ਅਨੁਸਾਰ ਨਹਿਰ ਵਿਚ ਨਹਾਉਣ ਤੋਂ ਬਾਅਦ ’ਚ ਅਕਾਸ਼ ਦੀਪ ਸਿੰਘ ਆਪਣੇ ਘਰ ਵਾਪਸ ਚਲਾ ਗਿਆ ਸੀ। ਬੀਤੇ ਕੱਲ ਸ਼ਾਮ ਪਿੰਡ ਸ਼ਕਰੀ ਦੀ ਨਹਿਰ ’ਚੋਂ ਉਸਦੇ ਪੁੱਤਰ ਆਕਾਸ਼ਦੀਪ ਸਿੰਘ ਦੀ ਲਾਸ਼, ਜਿਸ ਦੀ ਹਾਲਤ ਕਾਫੀ ਜ਼ਿਆਦਾ ਖਰਾਬ ਹੋ ਚੁੱਕੀ ਸੀ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਹੈ ਗਿਆ ਹੈ ਕਿ ਉਸਦੇ ਪੁੱਤਰ ਦੀ ਮੌਤ ਦਾ ਕਾਰਨ ਕੋਈ ਹੋਰ ਹੈ, ਜਿਸ ਸਬੰਧੀ ਪੁਲਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ।
ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਫਤਿਆਬਾਦ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਰਿਪੋਰਟ ਆਉਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8