ਸੀਨੀਅਰ ਅਕਾਲੀ ਆਗੂ ਦੇ ਪੁੱਤ ਦੀ ਮਿਲੀ ਲਾਸ਼, ਸਾਲ ਪਹਿਲਾਂ ਹੋਇਆ ਸੀ ਵਿਆਹ

Thursday, Jul 11, 2024 - 06:28 PM (IST)

ਮਾਹਿਲਪੁਰ (ਜਸਵੀਰ ਵਿਰਦੀ) : ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਸਥਿਤ ਕਸਬਾ ਮਾਹਿਲਪੁਰ ਦੇ ਬਾਹਰਵਾਰ ਇਕ ਸੁੰਨਸਾਨ ਇਲਾਕੇ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਮਾਹਿਲਪੁਰ ਦੇ ਪ੍ਰਧਾਨ ਦਇਆ ਮੇਘੋਵਾਲ ਨੇ ਥਾਣਾ ਮਾਹਿਲਪੁਰ ਦੀ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਦੀਪ ਸਿੰਘ (29) ਜੋ ਕਿ ਰਾਤ 8 ਵਜੇ ਘਰੋਂ ਪਨੀਰ ਲੈਣ ਲਈ ਆਇਆ ਸੀ ਜਦੋਂ ਉਹ ਦੇਰ ਰਾਤ ਘਰ ਨਾ ਪਹੁੰਚਿਆ ਤਾਂ ਅਸੀਂ ਉਸ ਦੀ ਰਾਤ ਦੋ ਵਜੇ ਤੱਕ ਭਾਲ ਕੀਤੀ ਪਰ ਨਹੀਂ ਮਿਲਿਆ ਤਾਂ ਥਾਣਾ ਮਾਹਿਲਪੁਰ ਨੂੰ ਸੂਚਿਤ ਕਰ ਦਿੱਤਾ ਸੀ। ਉਨ੍ਹਾਂ ਨੂੰ ਸਵੇਰੇ ਪੁਲਸ ਨੇ ਸੂਚਿਤ ਕੀਤਾ ਕਿ ਮਾਹਿਲਪੁਰ ਦੇ ਬਾਹਰਵਾਰ ਕਲਗੀਧਰ ਆਈ. ਟੀ. ਆਈ. ਨੇੜੇ ਇਕ ਲਾਸ਼ ਪਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਵਿਆਹ ਤੋਂ ਕੁਝ ਦਿਨ ਪਹਿਲਾਂ 21 ਸਾਲਾ ਨੌਜਵਾਨ ਦਾ ਕਤਲ

ਉਨ੍ਹਾਂ ਦੱਸਿਆ ਕਿ ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਮੋਟਰਸਾਈਕਲ ਨੰਬਰ ਪੀ. ਬੀ. 07ਬੀ ਟੀ 1848 ਡਿੱਗਿਆ ਹੋਇਆ ਸੀ। ਲਾਸ਼ ਮੋਟਰਸਾਈਕਲ ਤੋਂ ਲਗਭਗ 50 ਫੁੱਟ 'ਤੇ ਪਈ ਸੀ। ਦਇਆ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਮਨਦੀਪ ਸਿੰਘ ਨੇ ਵੀ ਕਨੈਡਾ ਚਲੇ ਜਾਣਾ ਸੀ। ਅੱਜ ਸਵੇਰੇ ਉਸ ਦੀ ਮੌਤ ਦੀ ਖ਼ਬਰ ਮਿਲ ਗਈ। ਥਾਣਾ ਮਾਹਿਲਪੁਰ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪਹੁੰਚੇ ਐੱਸ. ਪੀ. ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮਨਜੀਤ ਸਿੰਘ ਦੀ ਓਵਰ ਡੋਜ਼ ਕਰਕੇ ਮੌਤ ਹੋਈ ਜਾਪਦੀ ਹੈ, ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਜਾਣਕਾਰੀ ਮਿਲ ਸਕੇਗੀ। 

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News