ਅਜਨਾਲਾ ਦੀ ਦਾਣਾ ਮੰਡੀ ''ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

Saturday, Jul 22, 2023 - 06:30 PM (IST)

ਅਜਨਾਲਾ ਦੀ ਦਾਣਾ ਮੰਡੀ ''ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਇਲਜ਼ਾਮ

ਅਜਨਾਲਾ (ਗੁਰਜੰਟ)- ਅੱਜ ਸਵੇਰੇ ਸਥਾਨਿਕ ਸ਼ਹਿਰ ਅਜਨਾਲਾ ਦੀ ਦਾਣਾ ਮੰਡੀ ਵਿਖੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੌਕੇ ਤੇ ਪਹੁੰਚੇ ਪੁਲਸ ਚੌਂਕੀ ਅਜਨਾਲਾ ਸਿਟੀ ਦੇ ਇੰਚਾਰਜ ਰਸ਼ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਨਾਲਾ ਦੀ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖਤ ਪ੍ਰਦੀਪ ਕੁਮਾਰ ਮਹਾਜਨ ਪੁੱਤਰ ਸੁਧੀਰ ਕੁਮਾਰ ਵਾਰਡ ਨੰਬਰ 2 ਅਜਨਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਬੁਲੇਟ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛੇ ਸੱਥਰ

ਮ੍ਰਿਤਕ ਦੇ ਮੂੰਹ ਅਤੇ ਸਿਰ 'ਤੇ ਸੱਟਾਂ ਦੇ ਕਾਫ਼ੀ ਨਿਸ਼ਾਨ ਹਨ, ਤੇ ਲਾਸ਼ ਦੇ ਕੋਲੋਂ ਇੱਕ ਪੁਰਾਣਾ ਚਾਕੂ ਅਤੇ ਟੁੱਟੀ ਹੋਈ ਬੋਤਲ ਤੋਂ ਇਲਾਵਾ ਮ੍ਰਿਤਕ ਦਾ ਮੋਬਾਈਲ ਫੋਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜੋ ਵੀ ਇਸ ਮਾਮਲੇ 'ਚ ਮੁਲਜ਼ਮ ਪਾਇਆ ਗਿਆ ਉਸਦੇ ਖ਼ਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ 4 ਦੋਸਤਾਂ ਨਾਲ ਵਾਪਰੀ ਅਣਹੋਣੀ, ਇਕ ਦੀ ਮੌਕੇ 'ਤੇ ਹੋਈ ਮੌਤ

ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪ੍ਰਦੀਪ ਕੁਮਾਰ ਦੇ ਸਿਰ ਅਤੇ ਮੁੰਹ 'ਤੇ ਲੱਗੀਆਂ ਗੰਭੀਰ ਸੱਟਾਂ ਤੋਂ ਸਾਫ ਜ਼ਹਿਰ ਹੈ ਕਿ ਉਸ ਦਾ ਕਤਲ ਹੋਇਆ ਹੈ, ਕਿਉਂਕਿ ਲਾਸ਼ ਦੇ ਨਜ਼ਦੀਕ ਤੋਂ ਚਾਕੂ ਅਤੇ ਟੂਟੀ ਹੋਈ ਬੋਤਲ ਵੀ ਮਿਲ ਚੁੱਕੀ ਹੈ। ਉਨ੍ਹਾਂ ਪੁਲਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਸਾਨੂੰ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬਜ਼ੁਰਗ 'ਤੇ ਚੱਲੀਆਂ ਗੋਲ਼ੀਆਂ, CCTV 'ਚ ਕੈਦ ਹੋਇਆ ਪੂਰਾ ਵਾਕਿਆ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News