ਭੇਤਭਰੇ ਹਾਲਾਤ ''ਚ ਘਰੋਂ ਗਏ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Monday, Feb 06, 2023 - 10:04 PM (IST)

ਭੇਤਭਰੇ ਹਾਲਾਤ ''ਚ ਘਰੋਂ ਗਏ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਸ਼ਿਕਾਰ ਮਾਛੀਆਂ ਦੇ ਰਹਿਣ ਵਾਲੇ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਵਿਖੇ ਰੇਲਵੇ ਲਾਈਨ ਤੋਂ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨਿਸ਼ਾਨ ਸਿੰਘ 27 ਜਨਵਰੀ ਨੂੰ ਘਰੋਂ ਕਿਸੇ ਕੰਮ ਲਈ ਬਟਾਲਾ ਗਿਆ ਸੀ, ਪਰ ਘਰ ਨਹੀਂ ਪਰਤਿਆ। ਨਿਸ਼ਾਨ ਦੀ ਲਾਸ਼ ਅੰਮ੍ਰਿਤਸਰ ਵਿਖੇ ਰੇਲਵੇ ਲਾਈਨ ਤੋਂ ਮਿਲੀ।

ਇਹ ਵੀ ਪੜ੍ਹੋ : ਪ੍ਰੇਮਿਕਾ ਦੀ ਮੰਗਣੀ ਕਿਤੇ ਹੋਰ ਹੋਣ ’ਤੇ ਪ੍ਰੇਮੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਰੇਲਵੇ ਪੁਲਸ ਵੱਲੋਂ ਇਸ ਮਾਮਲੇ 'ਚ 174 ਦੀ ਕਾਰਵਾਈ ਕੀਤੀ ਗਈ ਹੈ ਜਦਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਪਹਿਲੇ ਦਿਨ ਤੋਂ ਪੁਲਸ ਪ੍ਰਸ਼ਾਸਨ ਨੂੰ ਗੁਹਾਰ ਲਗਾ ਰਹੇ ਹਨ ਕਿ ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਪੁੱਤ ਦਾ ਕਤਲ ਹੋਇਆ ਹੈ ਅਤੇ ਪਰ ਪੁਲਸ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਧਰ ਰੇਲਵੇ ਪੁਲਸ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਜਾਂਚ ਕੀਤੀ ਜਾ ਰਹੀ ਜੋ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


author

Mandeep Singh

Content Editor

Related News