ਖੇਡ ਮੈਦਾਨ 'ਚ ਗਿਆ ਸੀ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਪਰੀ ਅਣਹੋਣੀ ਦੀ ਖ਼ਬਰ ਵੇਖ ਘਰ ਵਿਛ ਗਏ ਸੱਥਰ

Saturday, Sep 30, 2023 - 11:04 AM (IST)

ਖੇਡ ਮੈਦਾਨ 'ਚ ਗਿਆ ਸੀ ਨੌਜਵਾਨ, ਸੋਸ਼ਲ ਮੀਡੀਆ 'ਤੇ ਵਾਪਰੀ ਅਣਹੋਣੀ ਦੀ ਖ਼ਬਰ ਵੇਖ ਘਰ ਵਿਛ ਗਏ ਸੱਥਰ

ਅਬੋਹਰ (ਸੁਨੀਲ)- ਬੀਤੀ ਸਵੇਰੇ ਅਬੋਹਰ ਦੇ ਸੇਠੀ ਪੈਲੇਸ ਦੇ ਸਾਹਮਣੇ ਸਥਿਤ ਕਾਲੋਨੀ ’ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਲਾਸ਼ ਮਿਲੀ, ਜਿਸ ਦੀ ਪਛਾਣ ਕਿੱਕਰਖੇੜਾ ਨਿਵਾਸੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਿੱਕਰਖੇੜਾ ਵਾਸੀ ਪ੍ਰਦੀਪ ਪੁੱਤਰ ਸੁਸ਼ੀਲ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੀਰਵਾਰ ਰਾਤ ਉਹ ਕਰੀਬ 7 ਵਜੇ ਪਿੰਡ ਦੇ ਖੇਡ ਮੈਦਾਨ ’ਚ ਗਿਆ ਸੀ ਪਰ ਦੇਰ ਰਾਤ ਤੱਕ ਵਾਪਸ ਨਹੀਂ ਆਇਆ। ਘਟਨਾ ਦੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ’ਤੇ ਜਦੋਂ ਉਨ੍ਹਾਂ ਨੂੰ ਮਿਲੀ ਤਾਂ ਘਰ 'ਚ ਸੱਥਰ ਵਿਛ ਗਏ, ਜਿਸ ਤੋਂ ਬਾਅਦ ਉਹ ਹਸਪਤਾਲ ਪਹੁੰਚੇ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਅਣਪਛਾਤੇ ਵਿਅਕਤੀਆਂ ’ਤੇ ਉਸ ਦਾ ਕਤਲ ਕਰਨ ਦਾ ਇਲਜ਼ਾਮ ਲਾਇਆ ਅਤੇ ਜਾਂਚ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ

ਦੂਜੇ ਪਾਸੇ ਪੁਲਸ ਉਪ ਕਪਤਾਨ ਅਤੇ ਥਾਣਾ ਇੰਚਾਰਜ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ, ਜਦਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਇਹ ਵੀ ਪੜ੍ਹੋ-  ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News