ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

02/17/2018 5:28:22 AM

ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਸਰਾਂ ਦੇ ਬਾਹਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਂਚ ਅਫਸਰ ਗੁਰਬਖਸ਼ੀਸ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਕਿ ਕਿਸੇ ਵਿਅਕਤੀ ਦੀ ਲਾਸ਼ ਸਰਾਂ ਦੇ ਬਾਹਰ ਪਈ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਤੋਂ ਪੋਸਟਮਾਟਮ ਕਰਵਾਉਣ ਉਪਰੰਤ ਉਸ ਨੂੰ 72 ਘੰਟਿਆਂ ਲਈ ਸ਼ਨਾਖਤ ਵਜੋਂ ਮੁਰਦਾਘਰ 'ਚ ਰਖਵਾ ਦਿੱਤਾ। 


Related News