ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Saturday, May 05, 2018 - 02:34 AM (IST)

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸਥਾਨਕ ਪਤਾਲਪੁਰੀ ਚੌਕ ਦੇ ਲਾਗੇ ਫਲਾਈਓਵਰ ਦੇ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਧਿਕਾਰੀ ਏ.ਐੱਸ.ਆਈ. ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਲਾਈਓਵਰ ਦੇ ਥੱਲੇ ਕਿਸੇ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਜਾ ਕੇ ਉਕਤ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਕਤ ਵਿਅਕਤੀ ਦੀ ਉਮਰ ਕਰੀਬ 45 ਸਾਲ, ਸਿਰ ਤੋਂ ਮੋਨਾ, ਦਾੜ੍ਹੀ ਮੁੱਲਾ ਫੈਸ਼ਨ ਰੱਖੀ ਹੋਈ ਹੈ। ਇਸ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦਾ ਲੋਅਰ ਪਾਇਆ ਹੋਇਆ ਹੈ। ਵੇਖਣ ਤੋਂ ਸਰੀਰ ਦਾ ਕਮਜ਼ੋਰ ਹੈ, ਜਿਸ ਦੀ ਬੀਮਾਰੀ ਕਰਨ ਮੌਤ ਹੋਈ ਲੱਗਦੀ ਹੈ। ਸ਼ਨਾਖ਼ਤ ਨਾ ਹੋਣ ਕਾਰਨ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।


Related News