ਮੁੰਡੇ ਦੀ ਕੋਰਟ ਮੈਰਿਜ ਕਰਵਾਉਣ ''ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

04/05/2024 6:36:10 PM

ਤਰਨਤਾਰਨ- ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਗੁਆਂਡ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਕੇ ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੁੱਲ ਪੰਜ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ

ਕੁਲਵਿੰਦਰ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਤੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਮੁੰਡੇ ਆਕਾਸ਼ਦੀਪ ਸਿੰਘ ਨੇ ਸਾਡੇ ਗੁਆਂਡ ਵਿੱਚ ਰਹਿੰਦੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਦੀ ਕੁੜੀ ਰਮਨਦੀਪ ਕੌਰ ਨਾਲ ਕਰੀਬ ਇੱਕ ਮਹੀਨਾ ਪਹਿਲਾਂ ਕੋਰਟ ਮੈਰਿਜ ਕਰਵਾ ਲਈ ਸੀ। ਇਸੇ ਰੰਜਿਸ਼ ਦੇ ਤਹਿਤ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ 'ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ਵਿੱਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। 

ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ

ਇਸ ਦੌਰਾਨ ਉਸਨੇ ਬਚਾਓ ਬਚਾਓ ਦਾ ਰੌਲਾ ਪਾਇਆ ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਲਵਿੰਦਰ ਕੌਰ ਦੇ ਬਿਆਨਾਂ ਹੇਠ ਸ਼ਰਨਜੀਤ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਵਾਸੀ ਵਲਟੋਹਾ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News