ਕੁੜੀ ਦੇ ਚੱਕਰ ’ਚ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼

Tuesday, Mar 19, 2024 - 06:23 PM (IST)

ਕੁੜੀ ਦੇ ਚੱਕਰ ’ਚ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼

ਬੁਢਲਾਡਾ (ਬਾਂਸਲ) : ਕੁੜੀ ਦੇ ਚੱਕਰ ’ਚ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੁੜੀ ਦੇ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਪਰੋਕਤ ਨੌਜਵਾਨ ਨੇ ਆਤਮਹੱਤਿਆ ਕਰਨ ਤੋਂ ਪਹਿਲਾ ਇਕ ਲਾਈਵ ਵੀਡੀਓ ਬਣਾ ਕੇ ਲੜਕੀ ਵੱਲੋਂ ਧੋਖਾ ਦੇਣ ਤੇ ਆਤਮ ਹੱਤਿਆ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਉਸਨੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। 
ਮ੍ਰਿਤਕ ਦੇ ਪਿਤਾ ਗੁਰਪ੍ਰੀਤ ਸਿੰਘ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸਦਾ ਪੁੱਤਰ ਜਸਕਰਨ ਸਿੰਘ ਕਾਫੀ ਦਿਨਾਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿ ਰਿਹਾ ਸੀ। ਮੇਰਾ ਪੁੱਤਰ ਮੇਰੇ ਦੇਖਦੇ-ਦੇਖਦੇ ਕਮਰੇ ਅੰਦਰ ਚਲਾ ਗਿਆ। ਕੁਝ ਸਮਾਂ ਜਦੋਂ ਉਹ ਬਾਹਰ ਨਾ ਆਇਆ ਤਾਂ ਜਦ ਮੈਂ ਦਰਵਾਜ਼ਾ ਧੱਕੇ ਨਾਲ ਖੋਲ੍ਹਿਆ ਤਾਂ ਉਹ ਬੈੱਡ ’ਤੇ ਡਿੱਗਿਆ ਪਿਆ ਸੀ ਜਿਸ ਨੇ ਕੋਈ ਜ਼ਹਿਰੀਲੀ ਚੀਜ਼ ਖਾਧੀ ਹੋਈ ਸੀ ਜਿਸ ਨੂੰ ਅਸੀਂ ਵੱਡੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਇਸ ਗ਼ਲਤੀ ਕਾਰਣ ਐਨਕਾਊਂਟਰ ’ਚ ਮਾਰਿਆ ਗਿਆ ਅੰਮ੍ਰਿਤਪਾਲ ਨੂੰ ਸ਼ਹੀਦ ਕਰਨ ਵਾਲਾ ਰਾਣਾ ਮਨਸੂਰਪੁਰੀਆ

ਉਨ੍ਹਾਂ ਪੁਲਸ ਨੂੰ ਦੱਸਿਆ ਕਿ ਮੇਰੇ ਪੁੱਤਰ ਨੇ ਆਪਣੇ ਮੋਬਾਇਲ ਵਿਚ ਵੀਡੀਓ ਬਣਾਈ ਹੋਈ ਸੀ। ਜਿਸ ਵਿਚ ਤਾਨੀਆ ਨਾਮ ਦੀ ਲੜਕੀ ਤੋਂ ਤੰਗ ਹੋ ਕੇ ਸਲਫਾਸ ਖਾਣ ਬਾਰੇ ਜ਼ਿਕਰ ਕੀਤਾ ਹੋਇਆ ਹੈ। ਇਸ ਤੋਂ ਸਪੱਸ਼ਟ ਹੈ ਕਿ ਤਾਨੀਆ ਦੇ ਦਬਾਅ ਹੇਠ ਮੇਰੇ ਪੁੱਤਰ ਨੇ ਆਤਮ ਹੱਤਿਆ ਕੀਤੀ ਹੈ। ਉਪਰੋਕਤ ਲੜਕੀ ਨੇ ਮੇਰੇ ਪੁੱਤਰ ਨੂੰ ਵਿਆਹ ਦਾ ਝਾਂਸਾ ਦੇ ਕੇ ਪੰਚਾਇਤੀ ਤਲਾਕ ਵੀ ਕਰਵਾ ਦਿੱਤਾ ਸੀ। 

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਸਰਕਾਰੀ ਅਧਿਆਪਕਾ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News