10ਵੀਂ ਦਾ ਪੇਪਰ ਦੇਣ ਮਗਰੋਂ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਮਚਿਆ ਚੀਕ-ਚਿਹਾੜਾ
Sunday, Feb 18, 2024 - 05:45 PM (IST)
ਜਲੰਧਰ (ਵਰੁਣ)- ਜਲੰਧਰ ਦੇ ਸੋਨ ਪਾਰਕ ਨੇੜੇ ਇਕ ਮੁੰਡੇ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅੰਸ਼ੁਮਨ ਕੁਮਾਰ ਪੁੱਤਰ ਆਲੋਕ ਕੁਮਾਰ ਵਾਸੀ ਸੋਨ ਪਾਰਕ ਸਲੇਮਪੁਰ ਰੋਡ ਵਜੋਂ ਹੋਈ ਹੈ, ਜੋਕਿ 10ਵੀਂ ਜਮਾਤ ਦੇ ਪੇਪਰ ਦੇ ਰਿਹਾ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਆਲੋਕ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਸ ਦੇ ਬੇਟੇ ਦਾ ਪੇਪਰ ਸੀ। ਪੇਪਰ ਦੇਣ ਤੋਂ ਬਾਅਦ ਉਸ ਦੇ ਚਿਹਰੇ 'ਤੇ ਕੋਈ ਤਣਾਅ ਨਹੀਂ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ 10 ਵਜੇ ਤੱਕ ਗੱਲਾਂ ਕਰਦੇ ਰਹੇ, ਜਿਸ ਤੋਂ ਬਾਅਦ ਅੰਸ਼ੁਮਨ ਸੌਣ ਲਈ ਆਪਣੇ ਕਮਰੇ 'ਚ ਚਲਾ ਗਿਆ।
ਐਤਵਾਰ ਸਵੇਰੇ ਜਦੋਂ ਅੰਸ਼ੁਮਨ ਦੀ ਮਾਂ ਉਸ ਨੂੰ ਜਗਾਉਣ ਗਈ ਤਾਂ ਕਈ ਵਾਰ ਦਰਵਾਜ਼ਾ ਖੜ੍ਹਕਾਉਣ ਦੇ ਬਾਵਜੂਦ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਦਰਵਾਜ਼ਾ ਤੋੜ ਦਿੱਤਾ ਗਿਆ। ਇਸ ਦੌਰਾਨ ਵੇਖਿਆ ਗਿਆ ਕਿ ਅੰਸ਼ੁਮਨ ਦੀ ਲਾਸ਼ ਕਮਰੇ 'ਚ ਪੱਖੇ ਨਾਲ ਲਟਕਦੀ ਮਿਲੀ। ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਹੇਠਾਂ ਉਤਾਰਿਆ। ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਘਰ 'ਚੋਂ ਚੀਕਾਂ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਥਾਣਾ 1 ਦੀ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ: ਕੇਂਦਰ ਨਾਲ ਚੌਥੇ ਦੌਰ ਦੀ ਬੈਠਕ ਤੋਂ ਪਹਿਲਾਂ SKM ਦੀ ਹੰਗਾਮੀ ਮੀਟਿੰਗ, ਕਰ ਦਿੱਤੇ ਵੱਡੇ ਐਲਾਨ
ਜਦੋਂ ਮੈਂ ਅੰਸ਼ੁਮਨ ਦਾ ਫੋਨ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਰਾਤ 11 ਵਜੇ ਉਸ ਦੀ ਇਕ ਕੁੜੀ ਨਾਲ ਗੱਲ ਹੋਈ ਸੀ, ਜਿਸ ਤੋਂ ਬਾਅਦ ਉਸ ਨੂੰ ਉਸੇ ਲੜਕੀ ਦੇ ਨੰਬਰ ਤੋਂ ਦੋ ਵਾਰ ਕਾਲ ਆਈ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਥਾਣਾ ਡਿਵੀਜ਼ਨ ਨੰਬਰ 1 ਦੇ ਐੱਸ. ਐੱਚ. ਓ. ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਅੰਸ਼ੂਮਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤੀ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਵੱਡਾ ਐਨਕਾਊਂਟਰ, ਮੌਕੇ ਦੀ ਵੇਖੋ ਸੀ. ਸੀ. ਟੀ. ਵੀ.
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।