ਰਾਤ ਨੂੰ ਸੁੱਤੇ ਪਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਹੋਈ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Monday, Jul 08, 2024 - 05:51 PM (IST)

ਰਾਤ ਨੂੰ ਸੁੱਤੇ ਪਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਹੋਈ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਖਮਾਣੋਂ (ਜਟਾਣਾ)- ਖਮਾਣੋਂ ਦੇ ਪਿੰਡ ਢੋਲੇਵਾਲ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ (37) ਪੁੱਤਰ ਬਲਵੀਰ ਸਿੰਘ ਦੇ ਰੂਪ ਵਿਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ ਮਾਂ ਸੁਖਜੀਤ ਕੌਰ ਅਤੇ ਪਤਨੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਮਨਿੰਦਰ ਸਿੰਘ ਐਤਵਾਰ ਸ਼ਾਮ ਨੂੰ ਘਰੋਂ ਗਿਆ ਸੀ, ਜਿਸ ਨੂੰ ਪਿੰਡ ਦੇ ਹੀ ਦੋ ਵਿਅਕਤੀ ਰਾਤ 9 ਵਜੇ ਘਰ ਛੱਡ ਕੇ ਗਏ। ਉਨ੍ਹਾਂ ਦੱਸਿਆ ਕਿ ਤੜਕੇ ਤਿੰਨ ਵਜੇ ਮਨਿੰਦਰ ਦੀ ਮੌਤ ਹੋ ਗਈ ਪਰ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਉਸ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ, ਜਿਸ ਕਰਕੇ ਜਾਪਦਾ ਕੇ ਉਸ ਦੀ ਮੌਤ ਕੁਦਰਤੀ ਨਹੀਂ ਹੋਈ।

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਥਾਣਾ ਖੇੜੀ ਨੌਧ ਸਿੰਘ ਦੀ ਪੁਲਸ ਨੂੰ ਸੂਚਨਾ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 (ਬੀ. ਐੱਨ. ਐੱਸ. ਐੱਸ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਝੋਨਾ ਲਗਵਾ ਰਹੇ ਕਿਸਾਨ 'ਤੇ ਚਲਾਈਆਂ ਗੋਲ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News