ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ

11/10/2023 6:08:02 PM

ਕਪੂਰਥਲਾ/ਭੁਲੱਥ (ਰਜਿੰਦਰ)- ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੋਣਕ ਬਹਿਲ ਵਾਸੀ ਹਲਕਾ ਭੁਲੱਥ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਖਾਤਿਰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। 

ਇਹ ਵੀ ਪੜ੍ਹੋ: ਮੌਸਮ ਨੇ ਬਦਲਿਆ ਮਿਜਾਜ਼, ਕੁਦਰਤ ਨੇ ਵਿਖਾਇਆ ਅਨੋਖਾ ਰੰਗ, ਦਿਨ ਚੜ੍ਹਦਿਆਂ ਹੀ ਫਿਰ ਤੋਂ ਛਾਇਆ ਹਨੇਰਾ

PunjabKesari

ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਦੌਰਾਨ ਲਾਈਟ ਹੋਣ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ ਅਤੇ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ਉਤੇ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ। ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਅਤੇ ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਕੱਤਰ ਜਾਣਕਾਰੀ ਅਨੁਸਾਰ ਰੌਣਕ ਬਹਿਲ ਵਾਸੀ ਭੁਲੱਥ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਿਤ ਬਹਿਲ 6 ਸਾਲ ਪਹਿਲਾਂ ਸਟੱਡੀ ਵੀਜੇ 'ਤੇ ਕੈਨੇਡਾ ਗਿਆ ਸੀ। ਜਿੱਥੇ ਹੁਣ ਉਹ ਟੋਰਾਂਟੋ ਵਿਚ ਰਹਿ ਰਿਹਾ ਸੀ ਅਤੇ ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ।  ਉਨ੍ਹਾਂ ਦਸਿਆ ਕਿ ਹੁਣ ਤੱਕ ਅਮਿਤ ਇਕ ਵਾਰ ਹੀ ਭਾਰਤ ਆਇਆ ਸੀ ਅਤੇ ਪੀ. ਆਰ. ਦੀ ਉਡੀਕ ਵਿਚ ਸੀ। ਅੱਜ ਤੋਂ ਚਾਰ ਦਿਨ ਪਹਿਲਾਂ ਅਮਿਤ ਟੋਰਾਂਟੋ ਵਿਚ ਹੀ ਕੰਮ 'ਤੇ ਜਾ ਰਿਹਾ ਸੀ। ਜਦੋਂ ਉਹ ਬੱਸ ਵਿਚੋਂ ਉਤਰਿਆ ਤਾਂ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਅਮਿਤ ਹਸਪਤਾਲ ਵਿਚ ਇਲਾਜ ਅਧੀਨ ਸੀ ਪਰ ਬੀਤੀ ਰਾਤ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਪਤਾ ਲੱਗਾ ਹੈ ਕਿ ਕਾਰ ਚਾਲਕ ਨੂੰ ਪੁਲਸ ਨੇ ਫੜ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਦਫ਼ਤਰ ਤੇ ਵਿਦਿਅਕ ਅਦਾਰੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News