ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

Sunday, Aug 18, 2024 - 07:02 PM (IST)

ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮਾਨਸਾ (ਪਰਮਦੀਪ)- ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਾ (30) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਨਾਰਾਇਣ ਸਿੰਘ ਅਤੇ ਉਨ੍ਹਾਂ ਦਾ ਬੇਟਾ ਪਿੰਡ ਦੇ ਬੱਸ ਸਟੈਂਡ ਕੋਲ ਬੈਠੇ ਸਨ ਤਾਂ ਸਾਹਮਣੇ ਤੋਂ ਕੁਲਵਿੰਦਰ ਸਿੰਘ ਕਿੰਦਾ ਆ ਰਿਹਾ ਸੀ ਤਾਂ ਆਉਂਦਿਆਂ ਹੀ ਪਹਿਲਾਂ ਉਸ ਨੂੰ ਘੇਰਾ ਪਾਇਆ ਗਿਆ ਅਤੇ ਗੰਡਾਸੇ ਨਾਲ ਵਾਰ ਕੀਤੇ ਗਏ, ਇਸ ਦੇ ਬਾਅਦ ਨੌਜਵਾਨਾਂ ਨੇ ਪਿਸਤੌਲ ਨਾਲ 6 ਫਾਇਰ ਕਰ ਦਿੱਤੇ। ਇਸ ਦੌਰਾਨ ਨੌਜਵਾਨ ਕੁਲਵਿੰਦਰ ਸਿੰਘ ਦੀ ਘਟਨਾ ਵਾਲੇ ਸਥਾਨ 'ਤੇ ਹੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਰੂਹ ਕੰਬਾਊ ਹਾਦਸਾ: ਟਰੇਨ ਹੇਠਾਂ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ

ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਉਸ ਦੀ ਕਿੰਦਾ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਪੁਲਸ ਨੇ ਵਧੇਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਹੀ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਕਤਲ ਕੀਤਾ ਹੈ, ਜਦਕਿ ਪਰਿਵਾਰਕ ਮੈਂਬਰ ਕਾਤਲਾਂ ਦੇ ਨਾਂ ਦੱਸ ਰਹੇ ਹਨ। 
 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News