ਭਰਾ ਨੂੰ ਜ਼ਖਮੀ ਕਰਕੇ ਭੈਣ ਨੂੰ ਅਗਵਾ ਕਰਨ ਦੇ ਦੋਸ਼ ''ਚ ਮਾਮਲਾ ਦਰਜ

04/15/2018 3:26:48 AM

ਤਰਨਤਾਰਨ,   (ਰਾਜੂ)-  ਥਾਣਾ ਖਾਲੜਾ ਦੀ ਪੁਲਸ ਨੇ ਭਰਾ ਨੂੰ ਜ਼ਖਮੀ ਕਰਕੇ ਭੈਣ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇਕ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ ਸਾਧੂ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੇ ਸਬੰਧ 'ਚ ਗੇਟ ਸਿਧਵਾਂ ਮੌਜੂਦ ਸੀ ਕਿ ਪੀੜਤ ਲੜਕੀ ਦੇ ਭਰਾ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਮੇਰਾ ਸਾਰਾ ਪਰਿਵਾਰ ਘਰ 'ਚ ਮੌਜੂਦ ਸੀ ਕਿ ਦੋਸ਼ੀ ਗੁਰਸੇਵਕ ਸਿੰਘ  ਪੁੱਤਰ ਬੂਟਾ ਸਿੰਘ ਵਾਸੀ ਵੀਰਮ ਮੇਰੀ ਭੈਣ ਨੂੰ ਘਰ ਲਾਗੇ ਗਲੀ 'ਚੋਂ ਆਪਣੇ ਮੋਟਰਸਾਈਕਲ ਸਪਲੈਂਡਰ 'ਤੇ ਬਿਠਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਭੱਜਣ ਲੱਗਾ ਤਾਂ ਮੇਰੇ ਭਰਾ ਗੁਰਪਾਲ ਸਿੰਘ ਨੇ ਉਸ ਨੂੰ ਰੋਕਿਆ ਤਾਂ ਗੁਰਸੇਵਕ ਸਿੰਘ ਨੇ ਉਸ ਨੂੰ ਬੇਸਬਾਲ ਮਾਰ ਕੇ  ਜ਼ਖਮੀ ਕਰ ਦਿੱਤਾ ਅਤੇ ਉਹ ਮੇਰੀ ਭੈਣ ਨੂੰ ਭਜਾ ਕੇ ਲੈ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।