ਤਾਰ-ਤਾਰ ਹੋਏ ਰਿਸ਼ਤੇ : ਦਿਓਰ ਨੇ ਭਰਜਾਈ ਨਾਲ ਕੀਤਾ ਜਬਰ-ਜ਼ਿਨਾਹ

Tuesday, May 07, 2024 - 05:43 PM (IST)

ਤਾਰ-ਤਾਰ ਹੋਏ ਰਿਸ਼ਤੇ : ਦਿਓਰ ਨੇ ਭਰਜਾਈ ਨਾਲ ਕੀਤਾ ਜਬਰ-ਜ਼ਿਨਾਹ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਵਿਖੇ ਉਸ ਸਮੇਂ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਇਕ ਦਿਓਰ ਵਲੋਂ ਭਰਜਾਈ ਨਾਲ ਜਬਰ-ਜ਼ਿਨਾਹ ਕਰਕੇ ਉਸ ਦੀ ਕੁੱਟਮਾਰ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਸ ਨੇ 5 ਜਣਿਆਂ ਖ਼ਿਲਾਫ਼ 376, 323, 34 ਆਈਪੀਸੀ ਤਹਿਤ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਔਰਤ ਨੇ ਦੱਸਿਆ ਕਿ ਮਿਤੀ 26 ਅਪ੍ਰੈਲ 2024 ਨੂੰ ਕਰੀਬ 12 ਵਜੇ ਉਹ ਅਤੇ ਉਸ ਦਾ ਦਿਓਰ ਅਮਿਤ ਉਰਫ ਕੈਪੂ ਘਰ ਵਿਚ ਇਕੱਲੇ ਸਨ। ਇਸ ਦੌਰਾਨ ਅਮਿਤ ਨੇ ਉਸ ਨੂੰ ਕਮਰੇ ਨਾਲ ਅਟੈਚ ਰਸੋਈ ਵਿਚ ਚਾਹ ਬਣਾਉਣ ਲਈ ਕਿਹਾ। ਜਦੋਂ ਉਹ ਰਸੋਈ ਵਿਚ ਚਾਹ ਬਣਾ ਰਹੀ ਸੀ ਤਾਂ ਅਮਿਤ ਨੇ ਕਮਰਾ ਬੰਦ ਕਰ ਦਿੱਤਾ ਅਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ। ਜਦੋਂ ਉਸ ਨੇ ਆਪਣੀ ਦਾਦੀ ਸੱਸ ਦੀ ਅਵਾਜ਼ ਸੁਣੀ ਤਾਂ ਉਹ ਭੱਜ ਕੇ ਦਾਦੀ ਸੱਸ ਕੋਲ ਗਈ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਉਸ ਨੇ ਜਦੋਂ ਦਾਦੀ ਸੱਸ ਨੂੰ ਸਾਰੀ ਗੱਲ ਦੱਸੀ ਤਾਂ ਉਸ ਨੇ ਕਿਹਾ ਕਿ ਤੂੰ ਰੌਲਾ ਨਾ ਪਾ ਅਤੇ ਇਹ ਗੱਲ ਕਿਸੇ ਨੂੰ ਨਾ ਦੱਸੀ। ਅਗਲੇ ਦਿਨ ਉਸ ਨੇ ਆਪਣੀ ਦਰਾਣੀ ਤੇ ਫਿਰ ਆਪਣੇ ਪਤੀ ਨੂੰ ਇਹ ਗੱਲ ਦੱਸੀ, ਜਿਸ ਨਾਲ ਘਰ ਵਿਚ ਰੌਲਾ ਪੈ ਗਿਆ। ਇਸ ਤੋਂ ਬਾਅਦ ਦੀ ਸੱਸ, ਦਾਦੀ ਸੱਸ, ਦਿਓਰ ਤੇ ਦਰਾਣੀ ਨੇ ਮਿਲ ਕੇ ਉਸ ਦੀ ਕੁੱਟਮਾਰ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦੇ ਵੱਡੇ ਦੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News