ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਨੂੰ ਲੈ ਕੇ ਭਰਾ ਨੇ ਭਰਾ ਦਾ ਕੀਤਾ ਕਤਲ

Thursday, Mar 11, 2021 - 02:22 PM (IST)

ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਨੂੰ ਲੈ ਕੇ ਭਰਾ ਨੇ ਭਰਾ ਦਾ ਕੀਤਾ ਕਤਲ

ਵਲਟੋਹਾ (ਗੁਰਮੀਤ ਸਿੰਘ) : ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਸੁਦੇਸ਼ ਕੁਮਾਰ ਪੁੱਤਰ ਮੋਹਣ ਲਾਲ ਅਤੇ ਮੰਗਤ ਰਾਮ ਸਿਮਰਨਜੀਤ ਨਾਲ ਆਪਸ ’ਚ ਘਰੇਲੂ ਝਗੜਾ ਚੱਲ ਰਿਹਾ ਸੀ। ਉਸੇ ਰੰਜਿਸ਼ ਨੂੰ ਲੈ ਕੇ ਉਕਤ ਵਿਅਕਤੀ ਉਨ੍ਹਾਂ ਨੂੰ ਬੱਤੀ ਲਾਉਣ ਤੋਂ ਰੋਕ ਰਿਹਾ ਸੀ, ਇਸ ਗੱਲ ਨੂੰ ਲੈ ਕੇ ਇਨ੍ਹਾਂ ’ਚ ਤਕਰਾਰ ਹੋ ਹਈ ਤਾਂ ਇੰਨੇ ਨੂੰ ਸੁਦੇਸ਼ ਕੁਮਾਰ ਨੇ ਆਪਣੇ ਭਰਾ ਤਿਲਕ ਰਾਜ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਤਿਲਕ ਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਝੁੱਗੀਆਂ ਨੂੰ ਅਚਾਨਕ ਲੱਗੀ ਅੱਗ ਕਾਰਨ ਮਜ਼ਦੂਰਾਂ ਦੇ 4 ਲੱਖ ਰੁਪਏ ਸੜ ਕੇ ਹੋਏ ਸੁਆਹ (ਵੀਡੀਓ)

 ਫਿਲਹਾਲ ਥਾਣਾ ਵਲਟੋਹਾ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਦ ਇਸ ਸਬੰਧੀ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਕੰਵਲਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਸੁਦੇਸ਼ ਕੁਮਾਰ ਪੁੱਤਰ ਮੋਹਨ ਲਾਲ ਅਤੇ ਮੰਗਤ ਰਾਮ ਪੁੱਤਰ ਸੁਦੇਸ਼ ਕੁਮਾਰ ਅਤੇ ਸਿਮਰਨਜੀਤ ਸਿੰਘ ਪੁੱਤਰ ਸੁਦੇਸ਼ ਕੁਮਾਰ ’ਤੇ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਦਿੱਲੀ ਮੋਰਚੇ ’ਚ ਸ਼ਾਮਲ ਸਮਰਾਲਾ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

ਨੋਟ : ਉਕਤ ਖ਼ਬਰ ਸੰਬਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


author

Anuradha

Content Editor

Related News