ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ, ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Wednesday, Dec 27, 2023 - 06:31 PM (IST)
ਤਰਨਤਾਰਨ (ਰਮਨ)- ਤਿੰਨ ਮਹੀਨੇ ਪਹਿਲਾ ਵਿਆਹੇ ਮੁੰਡੇ ਦੀ ਕਾਰ ਨਾਲ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੀ ਕਾਰ ਨੂੰ ਮੌਕੇ ’ਤੇ ਛੱਡ ਚਾਲਕ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ, ਜਿਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੀ ਨਵ ਵਿਆਹੁਤਾ ਪਤਨੀ ਨੂੰ ਪੇ ਕੇ ਘਰ ਛੱਡਣ ਤੋਂ ਬਾਅਦ ਆਪਣੀ ਭੈਣ ਨੂੰ ਮਿਲਣ ਲਈ ਸਹੁਰੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
ਜਾਣਕਾਰੀ ਦਿੰਦੇ ਕਪਿਲ ਦੇਵ ਸ਼ਰਮਾ ਪੁੱਤਰ ਸੁਖਦੇਵ ਰਾਜ ਸ਼ਰਮਾ ਵਾਸੀ ਅਮਰਕੋਟ ਨੇ ਦੱਸਿਆ ਕਿ ਉਸਦੇ ਸਾਲੇ ਲਵਪ੍ਰੀਤ ਸਿੰਘ (23) ਪੁੱਤਰ ਮਨਜੀਤ ਸਿੰਘ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਦਾ ਵਿਆਹ ਕਰੀਬ ਤਿੰਨ ਮਹੀਨੇ ਪਹਿਲਾਂ ਦਵਿੰਦਰ ਕੌਰ ਨਾਲ ਹੋਇਆ ਸੀ। ਬੀਤੀ 24 ਦਸੰਬਰ ਦੀ ਰਾਤ ਕਰੀਬ 8 ਵਜੇ ਉਸਨੂੰ ਸਾਲੇ ਲਵਪ੍ਰੀਤ ਸਿੰਘ ਨੇ ਫੋਨ ਕਰਦੇ ਹੋਏ ਦੱਸਿਆ ਕਿ ਉਸ ਦੀ ਪਤਨੀ ਕੁਝ ਦਿਨ ਆਪਣੇ ਪੇਕੇ ਘਰ ਰਹਿਣ ਲਈ ਗਈ ਹੋਈ ਹੈ ਅਤੇ ਉਹ ਆਪਣੀ ਭੈਣ ਰਮਨ ਸ਼ਰਮਾ ਨੂੰ ਮਿਲਣ ਲਈ ਅਮਰਕੋਟ ਵਿਖੇ ਆ ਰਿਹਾ ਹੈ। ਇਸ ਦੌਰਾਨ ਜਦੋਂ ਲਵਪ੍ਰੀਤ ਸਿੰਘ ਆਪਣੀ ਐਕਟੀਵਾ ਉੱਪਰ ਸਵਾਰ ਹੋ ਅਮਰਕੋਟ ਆ ਰਿਹਾ ਸੀ ਤਾਂ ਖੇਮਕਰਨ ਰੋਡ ਨਜ਼ਦੀਕ ਖਹਿਰਾ ਫਾਰਮ ਵਿਖੇ ਇਕ ਫੋਰਡ ਫੀਗੋ ਸਿਲਵਰ ਰੰਗ ਕਾਰ ਵੱਲੋਂ ਤੇਜ਼ ਰਫਤਾਰ ਆਹਮੋ-ਸਾਹਮਣੇ ਟੱਕਰ ਮਾਰ ਦਿੱਤੀ ਗਈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਟੱਕਰ ਇੰਨੀ ਭਿਆਨਕ ਸੀ ਕਿ ਲਵਪ੍ਰੀਤ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਐਕਟੀਵਾ ਚੂਰ-ਚੂਰ ਹੋ ਗਈ। ਕਪਿਲ ਦੇਵ ਨੇ ਦੱਸਿਆ ਕਿ ਜ਼ਖ਼ਮੀ ਹਾਲਤ ਵਿਚ ਤੁਰੰਤ ਲਵਪ੍ਰੀਤ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਕਾਰਨ ਮੌਕੇ ’ਤੇ ਛੱਡ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਸਿਵਲ ਹਸਪਤਾਲ ਪੱਟੀ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8