ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Saturday, Jun 05, 2021 - 07:50 PM (IST)

ਜ਼ਮੀਨੀ ਵਿਵਾਦ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸਰਦੂਲਗੜ੍ਹ(ਚੋਪੜਾ)- ਜ਼ਮੀਨੀ ਵਿਵਾਦ ਕਾਰਨ ਸਥਾਨਕ ਸ਼ਹਿਰ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ (43) ਪੁੱਤਰ ਗੁਰਚਰਨ ਸਿੰਘ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿ੍ਰਤਕ ਦੇ ਭਰਾ ਹਰਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਨ੍ਹਾਂ ਦੇ ਆਪਣੇ ਚਚੇਰੇ ਭਰਾਵਾਂ ਨਾਲ ਪਿੰਡ ਕਾਹਨੇਵਾਲਾ ਵਾਲੀ ਜ਼ਮੀਨ ਦੀ ਵੱਟ ਦਾ ਵਿਵਾਦ ਚੱਲ ਰਿਹਾ ਸੀ। ਜਿਸ ਨੂੰ ਸੁਲਝਾਉਣ ਲਈ ਉਨ੍ਹਾਂ ਵਲੋਂ ਕਈ ਵਾਰ ਕਿਹਾ ਗਿਆ ਪਰੰਤੂ ਮਸਲਾ ਨਹੀਂ ਸੁਲਝਾਇਆ ਗਿਆ। ਅੱਜ ਇਸੇ ਮਸਲੇ ਨੂੰ ਲੈ ਕੇ ਗੁਰਦਿੱਤ ਸਿੰਘ, ਜਗਸੀਰ ਸਿੰਘ ਅਤੇ ਜਰਨੈਲ ਸਿੰਘ ਨੇ ਲੜਾਈ ਝਗੜਾ ਕਰਕੇ ਮੇਰੇ ਭਰਾ ਜਸਵਿੰਦਰ ਸਿੰਘ ਦਾ ਨੁਕੀਲੇ ਹਥਿਆਰ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਐੱਸ.ਐੱਚ.ਓ. ਇੰਸਪੈਕਟਰ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੇ ਬਿਆਨ ਦੇ ਅਧਾਰ 'ਤੇ ਗੁਰਦਿੱਤ ਸਿੰਘ, ਜਗਸੀਰ ਸਿੰਘ ਅਤੇ ਜਰਨੈਲ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


author

Bharat Thapa

Content Editor

Related News