ਸਮਾਣਾ 'ਚ ਖ਼ੌਫ਼ਨਾਕ ਘਟਨਾ : ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, 15 ਸਾਲਾਂ ਤੋਂ ਕਰ ਰਿਹਾ ਸੀ ਸੇਵਾ
Friday, May 10, 2024 - 11:27 AM (IST)
ਪਟਿਆਲਾ/ਸਮਾਣਾ(ਬਲਜਿੰਦਰ, ਦਰਦ) : ਪਿੰਡ ਕਰਹਾਲੀ ਸਾਹਿਬ ਵਿਖੇ ਗੁੱਗਾ ਮਾੜੀ ਮੰਦਰ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ (55) ਦਾ ਪਿੰਡ ਦੇ ਹੀ ਪਿਤਾ ਅਤੇ ਪੁੱਤਰ ਨੇ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਇਸ ਮਾਮਲੇ ’ਚ ਰਾਮਨਗਰ ਪੁਲਸ ਚੌਂਕੀ ਵੱਲੋਂ ਮ੍ਰਿਤਕ ਦਰਸ਼ਨ ਸਿੰਘ ਦੇ ਪੁੱਤਰ ਸਿਮਰਨਪ੍ਰੀਤ ਸਿੰਘ ਵਾਸੀ ਪਿੰਡ ਕਰਹਾਲੀ ਦੀ ਸ਼ਿਕਾਇਤ ’ਤੇ ਦਲਜੀਤ ਸਿੰਘ ਅਤੇ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਘਟਨਾ ਗੁੱਗਾ ਮਾੜੀ ਮੰਦਰ ਦੇ ਮੁੱਖ ਸੇਵਾਦਾਰ ਦਰਸ਼ਨ ਸਿੰਘ ਨਾਲ ਮਾਮੂਲੀ ਤਕਰਾਰ ਤੋਂ ਬਾਅਦ ਹੋਈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਾਮ ਨਗਰ ਪੁਲਸ ਚੌਂਕੀ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਰਸ਼ਨ ਸਿੰਘ (55) ਦੇ ਪੁੱਤਰ ਸਿਮਰਨਪ੍ਰੀਤ ਸਿੰਘ ਵਾਸੀ ਪਿੰਡ ਕਰਹਾਲੀ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਸ ਦਾ ਪਿਤਾ ਪਿਛਲੇ 15 ਸਾਲਾਂ ਤੋਂ ਗੁੱਗਾ ਮਾੜੀ ਮੰਦਰ ’ਚ ਮੁੱਖ ਸੇਵਾਦਾਰ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ 'ਤੇ ਆਇਆ Alert, ਟਰੇਨ ਰੁਕਦੇ ਹੀ ਲੱਗੀਆਂ ਦੌੜਾਂ, ਪੜ੍ਹੋ ਪੂਰੀ ਖ਼ਬਰ
ਬੀਤੀ ਰਾਤ ਉਕਤ ਦੋਵੇਂ ਲੋਕ ਗੁੱਗਾ ਮਾੜੀ ਵਿਖੇ ਆਏ ਅਤੇ ਮਾਮੂਲੀ ਜਿਹੀ ਤਕਰਾਰ ਤੋਂ ਬਾਅਦ ਉਸ ਦੇ ਪਿਤਾ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਗਰਦਨ ਮਰੋੜ ਦਿੱਤੀ। ਗੰਭੀਰ ਹਾਲਤ ’ਚ ਉਸ ਦੇ ਪਿਤਾ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਅਧਿਕਾਰੀ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8