ਰੱਖੜੀ ਦੀਆਂ ਖ਼ੁਸ਼ੀਆਂ ''ਚ ਪਏ ਵੈਣ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਝਾੜੀਆਂ ''ਚੋਂ ਮਿਲੀ ਲਾਸ਼ ਵੇਖ ਧਾਹਾਂ ਮਾਰ ਰੋਇਆ ਭਰਾ

Monday, Aug 19, 2024 - 06:58 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਟੋਲ ਪਲਾਜ਼ਾ ਮੋੜਾ 'ਤੇ ਕੰਮ ਕਰਦੇ ਇਕ ਨੌਜਵਾਨ ਦਾ ਬਿਲਾਸਪੁਰ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ਨੇੜੇ ਪਿੰਡ ਕਲਿਆਣਪੁਰ ਵਿਖੇ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ। ਉਕਤ ਨੌਜਵਾਨ ਡਿਊਟੀ ਖ਼ਤਮ ਕਰਕੇ ਰਾਤ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਮੌਤ ਦੀ ਖ਼ਬਰ ਸੁਣਦਿਆਂ ਹੀ ਰੱਖੜੀ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ।

ਜਾਣਕਾਰੀ ਦਿੰਦੇ ਹੋਏ ਮਨਜੀਤ ਸਿੰਘ ਵਾਸੀ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਮਨਿੰਦਰ ਸਿੰਘ (36) ਉਰਫ਼ ਮੰਗੂ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ ਤਿੰਨ ਨਗਰ ਪੰਚਾਇਤ ਕੀਰਤਪੁਰ ਸਾਹਿਬ ਟੋਲ ਪਲਾਜ਼ਾ ਮੋੜਾ ਵਿਖੇ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਐਤਵਾਰ ਸਵੇਰੇ ਘਰ ਤੋਂ ਟੋਲ ਪਲਾਜ਼ਾ ਮੋੜਾ ਨੂੰ ਕੰਮ ਲਈ ਚਲਾ ਗਿਆ ਸੀ ਪਰ ਦੇਰ ਰਾਤ ਕਰੀਬ 9 ਵਜੇ ਤੱਕ ਘਰ ਨਾ ਪਹੁੰਚਿਆ। ਫਿਰ ਪਰਿਵਾਰ ਵੱਲੋਂ ਮੋੜਾ ਟੋਲ ਪਲਾਜ਼ੇ 'ਤੇ ਇਸ ਬਾਰੇ ਪੁੱਛਿਆ ਗਿਆ ਤਾਂ ਟੋਲ ਪਲਾਜ਼ਾ ਵਾਲਿਆਂ ਨੇ ਦੱਸਿਆ ਕਿ ਮਨਿੰਦਰ ਰਾਤ 8 ਵਜੇ ਟੋਲ ਪਲਾਜ਼ਾ ਤੋਂ ਘਰ ਚਲਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਦਾ ਫੋਨ ਆਇਆ ਕਿ ਇਕ ਲਾਵਾਰਿਸ ਮੋਟਰਸਾਈਕਲ ਅਤੇ ਇਕ ਨੌਜਵਾਨ ਦੀ ਲਾਸ਼ ਪਿੰਡ ਕਲਿਆਣਪੁਰ ਦੀ ਹੱਦ ਵਿੱਚ ਰਿਲਾਇੰਸ ਪੈਟਰੋਲ ਪੰਪ ਦੀ ਦੂਜੀ ਸਾਈਡ ਸੜਕ ਨਾਲ ਝਾੜੀਆਂ ਵਿੱਚ ਪਈ ਹੋਈ ਹੈ।  ਜਿਸ ਤੋਂ ਬਾਅਦ ਮਨਜੀਤ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਉਹ ਲਾਸ਼ ਉਨ੍ਹਾਂ ਦੇ ਭਰਾ ਮਨਿੰਦਰ ਦੀ ਸੀ। ਮਨਿੰਦਰ ਦੇ ਗਲ਼ ਵਿੱਚ ਇਕ ਪਰਨਾ ਪਾਇਆ ਹੋਇਆ ਸੀ ਅਤੇ ਸਿਰ 'ਤੇ ਵੀ ਸੱਟ ਦਾ ਨਿਸ਼ਾਨ ਸੀ। 

ਇਹ ਵੀ ਪੜ੍ਹੋ-ਰੱਖੜੀ ਦੇ ਦਿਨ ਪੰਜਾਬ 'ਚ ਵੱਡਾ ਹਾਦਸਾ, ਹਾਈਵੇਅ 'ਤੇ ਪਲਟੀ ਸਵਾਰੀਆਂ ਨਾਲ ਭਰੀ ਬੱਸ, ਮਚਿਆ ਚੀਕ-ਚਿਹਾੜਾ

PunjabKesari

ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਸ਼ਹੂਰ ਪੁਲ ਵੱਡੇ ਵਾਹਨਾਂ ਦੀ ਆਵਾਜਾਈ ਲਈ BBMB ਨੇ ਕੀਤਾ ਬੰਦ, ਜਾਣੋ ਕੀ ਰਿਹਾ ਕਾਰਨ

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਜਾਂਚ ਅਧਿਕਾਰੀ ਏ. ਐੱਸ. ਆਈ. ਬਲਰਾਮ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਮੌਕੇ 'ਤੇ ਫੋਰੈਂਸਿਕ ਲੈਬ ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਮੌਕੇ 'ਤੇ ਵੱਖ-ਵੱਖ ਨਿਸ਼ਾਨ ਇਕੱਠੇ ਕੀਤੇ ਗਏ। ਪੁਲਸ ਵੱਲੋਂ ਮ੍ਰਿਤਕ ਮਨਿੰਦਰ ਸਿੰਘ ਦੇ ਭਰਾ ਮਨਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਦੂਜੇ ਪਾਸੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਵੱਲੋਂ ਅਣਪਛਾਤੇ ਕਾਤਲ ਦੀ ਜੰਗੀ ਪੱਧਰ 'ਤੇ ਤਲਾਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

 

ਇਹ ਵੀ ਪੜ੍ਹੋ- ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News