ਕਿਸੇ ਨੂੰ ਮਿੱਠਾ ਤੇ ਕਿਸੇ ਨੂੰ ਕੌੜਾ ਲੱਗਾ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ

Wednesday, Jul 24, 2024 - 05:11 AM (IST)

ਕਿਸੇ ਨੂੰ ਮਿੱਠਾ ਤੇ ਕਿਸੇ ਨੂੰ ਕੌੜਾ ਲੱਗਾ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ

ਲੁਧਿਆਣਾ (ਖੁੱਲਰ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਕਿਸੇ ਨੇ ਇਸ ਦੀ ਸ਼ਲਾਘਾ ਕੀਤੀ ਅਤੇ ਕਿਸੇ ਨੇ ਇਸ ਨੂੰ ਕੋਈ ਰਾਹਤ ਨਾ ਦੇਣ ਵਾਲਾ ਦੱਸਿਆ। ਭਾਜਪਾ ਦੇ ਆਗੂ ਜਿਥੇ ਇਸ ਬਜਟ ਨੂੰ ਭਾਰਤ ਨੂੰ ਦੁਨੀਆਂ ਦੀ ਵੱਡੀ ਤਾਕਤ ਬਣਾਉਣ ਵਾਲਾ ਦੱਸ ਰਹੇ ਹਨ, ਓਥੇ ਹੀ ਇੰਡਸਟਰੀਅਲਿਸਟ ਇਸ ਨੂੰ ਉਦਯੋਗਾਂ ਲਈ ਕੋਈ ਰਾਹਤ ਨਾ ਦੇਣ ਵਾਲਾ ਬਜਟ ਕਰਾਰ ਦੇ ਰਹੇ ਹਨ।

ਛੋਟੇ ਉਦਯੋਗਾਂ ਲਈ ਇਨਕਮਟੈਕਸ ਦਾ ਰੈਸ਼ਨੇਲਾਈਜੇਸ਼ਨ ਨਹੀਂ ਕੀਤਾ : ਬੈਨੀਪਾਲ
ਲੁਧਿਆਣਾ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੈਨੀਪਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਬਜਟ ’ਚ ਉਦਯੋਗਾਂ ਲਈ ਟੈਕਸ ਸਲੈਬ ਤਰਕਸੰਗਤ ਬਣਾਉਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਕਿਉਂਕਿ ਪ੍ਰਾਈਵੇਟ ਲਿਮਟਿਡ ਜਾਂ ਪਬਲਿਕ ਲਿਮਟਿਡ ਕੰਪਨੀਆਂ ਲਈ ਇਨਕਮ ਟੈਕਸ ਵੱਧ ਤੋਂ ਵੱਧ 25 ਫੀਸਦੀ ਤੱਕ ਸੀਮਤ ਹੈ ਪਰ ਇਨ੍ਹਾਂ ਕੰਪਨੀਆਂ ਦੀਆਂ ਭਾਈਵਾਲ ਫਰਮਾਂ ਲਈ ਇਹ ਦਰ 30 ਫੀਸਦੀ ਰੱਖੀ ਹਈ ਹੈ। ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਇਸ ਬਜਟ ’ਚ ਵੀ ਇਨਕਮ ਟੈਕਸ ਦਾ ਰੈਸ਼ਨੇਲਾਈਜ਼ੇਸ਼ਨ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ

ਟਰਾਂਸਪੋਰਟ ਕਾਰੋਬਾਰ ਨੂੰ ਕੋਈ ਰਾਹਤ ਨਹੀਂ : ਕਾਲੜਾ
ਲੁਧਿਆਣਾ ਗੁੱਡਸ ਟਰਾਂਸਪੋਰਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਕਾਲੜਾ ਦਾ ਕਹਿਣਾ ਹੈ ਕਿ ਇਸ ਬਜਟ ’ਚ ਟਰਾਂਸਪੋਰਟ ਕਾਰੋਬਾਰ ਨੂੰ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਗਈ। ਜਦਕਿ ਗੁੱਡਸ ਟਰਾਂਸਪੋਰਟ ਦੇ ਕਾਰੋਬਾਰ ਦਾ ਅਸਰ ਹਰ ਤਰ੍ਹਾਂ ਦੀ ਮਹਿੰਗਾਈ ’ਤੇ ਪੈਂਦਾ ਹੈ। ਪੈਟਰੋਲ ਤੇ ਡੀਜ਼ਲ ਨੂੰ ਜੀ.ਐੱਸ.ਟੀ. ਦਾਇਰੇ ’ਚ ਲਿਆਉਣ ਦੀ ਮੰਗ ਕੀਤੀ ਗਈ ਸੀ ਪਰ ਸਰਕਾਰ ਨੇ ਇਸ ਵੱਲ ਨਜ਼ਰ ਹੀ ਨਹੀਂ ਮਾਰੀ।

ਭਾਰਤ ਨੂੰ ਦੁਨੀਆ ਦੀ ਤੀਸਰੀ ਵੱਡੀ ਆਰਥਿਕ ਸ਼ਕਤੀ ਬਣਾਏਗਾ ਇਹ ਬਜਟ : ਪ੍ਰਿੰਸ ਬੱਬਰ
ਭਾਰਤੀ ਜਨਤਾ ਪਾਰਟੀ ਦੇ ਸਕੱਤਰ ਪ੍ਰਿੰਸ ਬੱਬਰ ਅਤੇ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰੀ ਬਜ਼ਟ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣਾਉਣ ’ਚ ਅਹਿਮ ਯੋਗਦਾਨ ਦੇਵੇਗਾ। ਬੱਬਰ ਨੇ ਕਿਹਾ ਕਿ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਬਜ਼ਟ ਨਵੇਂ ਮੌਕੇ ’ਤੇ ਨਵੀਂ ਊਰਜਾ ਲੈ ਕੇ ਆਇਆ ਹੈ। ਇਹ ਬਜਟ ਭਾਰਤ ਨੂੰ ਮੈਨੂਫੈਕਚਰਿੰਗ ਹੱਬ ਬਣਾਉਣ ਦੇ ਨਾਲ-ਨਾਲ ਸੰਭਾਵਨਾਵਾਂ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ, ਨਾਲ ਹੀ ਛੋਟੇ ਵਪਾਰੀਆਂ, ਲਘੂ ਉਦਯੋਗ, ਉੱਚ ਸਿੱਖਿਆ, ਟੂਰਿਜ਼ਮ ਤੇ ਮੈਨੂਫੈਕਚਰਿੰਗ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਇਸ ਬਜਟ ਨਾਲ ਦੇਸ਼ ਦੇ ਵਿਕਾਸ ਨੂੰ ਗਤੀ ਮਿਲੇਗੀ ਅਤੇ ਰੋਜ਼ਗਾਰ ਦੇ ਮੌਕੇ ਵਧਣਗੇ। ਇਹ ਬਜਟ ਦੇਸ਼ ਨੂੰ 2025 ਤੱਕ ਵਿਕਸਿਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ’ਚ ਵੀ ਸਹਾਈ ਹੋਵੇਗਾ।

ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ

ਕੇਂਦਰ ਸਰਕਾਰ ਨੇ ਕੁਰਸੀ ਬਚਾਉਣ ਵਾਲਾ ਬਜਟ ਪੇਸ਼ ਕੀਤਾ : ਗੋਇਲ
ਆਮ ਆਦਮੀ ਪਾਰਟੀ ਪੰਜਾਬ ਦੇ ਕੈਸ਼ੀਅਰ ਅਤੇ ਪੰਜਾਬ ਸਹਿਕਾਰਤਾ ਅਤੇ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਕੁਰਸੀ ਬਚਾਉਣ ਵਾਲਾ ਬਜਟ ਪੇਸ਼ ਕੀਤਾ ਹੈ। ਇਸ 'ਚ ਇੰਡਸਟਰੀ ਨੂੰ ਅੱਗੇ ਵਧਾਉਣ ਲਈ ਕੁਝ ਨਹੀਂ ਰੱਖਿਆ ਗਿਆ। ਛੋਟੇ ਉਦਯੋਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।

ਬਿਹਾਰ ਤੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਪੈਕੇਜ ਦੇ ਕੇ ਖੁਸ਼ ਕਰਨ ਦੇ ਚੱਕਰ ’ਚ ਪੂਰੇ ਦੇਸ਼ ਦੇ ਟੈਕਸਦਾਤਾਵਾਂ ਦਾ ਪੈਸਾ ਬਰਬਾਦ ਕਰਨ ਦੀ ਨੀਤੀ ਬਣਾਈ ਗਈ ਹੈ। ਕੇਂਦਰ ਸਰਕਾਰ ਨੂੰ ਪੂਰੇ ਦੇਸ਼ ਬਾਰੇ ਸੋਚਣਾ ਚਾਹੀਦਾ ਹੈ। ਕਿਸੇ ਵਿਸ਼ੇਸ਼ ਸੂਬੇ ਬਾਰੇ ਸੋਚਣ ਦਾ ਸਿੱਧਾ ਅਰਥ ਰਾਜਨੀਤੀ ਤੋਂ ਪ੍ਰੇਰਿਤ ਮੰਨਿਆ ਜਾਂਦਾ ਹੈ। ਪੰਜਾਬ ਬਾਰਡਰ ਸਟੇਟ ਰਹੀ ਹੈ ਪਰ ਕੇਂਦਰ ਨੇ ਕਦੇ ਇਸ ਨੂੰ ਵਿਸ਼ੇਸ਼ ਪੈਕੇਜ ਦੇਣ ਬਾਰੇ ਨਹੀਂ ਸੋਚਿਆ। ਕੇਂਦਰ ਦੀ ਭਾਜਪਾ ਸਰਕਾਰ ਸਿਰਫ ਭਾਜਪਾ ਸ਼ਾਸਿਤ ਸੂਬਿਆਂ ਬਾਰੇ ਹੀ ਸੋਚਦੀ ਹੈ।

ਇਹ ਵੀ ਪੜ੍ਹੋ- ਜ਼ਿੰਦਾ ਵਿਅਕਤੀ ਦੀ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਓਵਰਆਲ ਠੀਕ ਹੀ ਹੈ ਬਜਟ : ਸੁਰਿੰਦਰ ਮੱਕੜ
ਮਾਡਲ ਟਾਊਨ ਐਕਸਟੈਂਸ਼ਨ ਏ-ਬਲੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਮੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਓਵਰਆਲ ਠੀਕ ਹੀ ਹੈ। ਹਾਲਾਂਕਿ ਹੌਜ਼ਰੀ ਉਦਯੋਗ ਨੂੰ ਸਭ ਕੁਝ ਤਾਂ ਨਹੀਂ ਮਿਲਿਆ ਪਰ ਸਰਕਾਰ ਨੇ ਉਦਯੋਗਾਂ ਨੂੰ ਕੁਝ ਖੇਤਰਾਂ ’ਚ ਕਾਫੀ ਰਾਹਤ ਦਿੱਤੀ ਹੈ। ਸਟੈਂਡਰਡ ਟੈਕਸ ’ਚ ਕਾਫੀ ਬਦਲਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਇਨਕਮ ਟੈਕਸ ਛੋਟ ਦੀ ਹੱਦ ਸਾਢੇ 7 ਲੱਖ ਰੁਪਏ ਕਰ ਕੇ ਆਮ ਆਦਮੀ ਨੂੰ ਖੁਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਸਰਕਾਰ ਦਾ ਸੋਲਰ ਪੈਨਲ ਰਾਹੀਂ ਗਰੀਬ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦਾ ਫੈਸਲਾ ਵੀ ਸਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News