ਅੱਜ ਪੇਸ਼ ਕੀਤਾ ਜਾਵੇਗਾ ਕੇਂਦਰੀ ਬਜਟ, ਰਿਆਇਤਾਂ ''ਤੇ ਟਿਕੀਆਂ ਉਦਯੋਗ ਜਗਤ ਦੀਆਂ ਨਜ਼ਰਾਂ

Tuesday, Jul 23, 2024 - 05:10 AM (IST)

ਅੱਜ ਪੇਸ਼ ਕੀਤਾ ਜਾਵੇਗਾ ਕੇਂਦਰੀ ਬਜਟ, ਰਿਆਇਤਾਂ ''ਤੇ ਟਿਕੀਆਂ ਉਦਯੋਗ ਜਗਤ ਦੀਆਂ ਨਜ਼ਰਾਂ

ਜਲੰਧਰ (ਧਵਨ)- ਮੋਦੀ ਸਰਕਾਰ ਵੱਲੋਂ ਅੱਜ ਕੇਂਦਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ ਤੇ ਉਦਯੋਗ ਜਗਤ ਦੀਆਂ ਨਜ਼ਰਾਂ ਲੋਕ ਸਭਾ ’ਚ ਪੇਸ਼ ਕੀਤੇ ਜਾਣ ਵਾਲੇ ਬਜਟ ’ਤੇ ਟਿਕੀਆਂ ਹੋਈਆਂ ਹਨ। ਪੰਜਾਬ ਦੇ ਉਦਯੋਗਪਤੀ ਇਸ ਗੱਲ ’ਤੇ ਨਜ਼ਰ ਟਿਕਾਈ ਬੈਠੇ ਹਨ ਕਿ ਬਜਟ ’ਚ ਉਦਯੋਗਾਂ ਲਈ ਕੀ-ਕੀ ਐਲਾਨ ਕੀਤੇ ਜਾਣਗੇ। ਸੰਸਦ ਵਿਚ ਪੇਸ਼ ਕੀਤੀ ਗਈ ਆਰਥਿਕ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਸੰਸਾਰਕ ਹਾਲਾਤ ਫਿਲਹਾਲ ਬਹੁਤੇ ਅਨੁਕੂਲ ਨਹੀਂ ਹਨ। ਇਸ ਸਬੰਧੀ ਕੁਝ ਉੱਦਮੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਦੇ ਵਿਚਾਰ ਇਸ ਪ੍ਰਕਾਰ ਸਨ :

ਸਰਕਾਰ ਬਰਾਮਦਕਾਰਾਂ ਨੂੰ ਪੁਰਾਣੀਆਂ ਰਿਆਇਤਾਂ ਬਹਾਲ ਕਰੇ : ਸੁਰੇਸ਼ ਸ਼ਰਮਾ
ਉੱਘੇ ਬਰਾਮਦਕਾਰ ਸੁਰੇਸ਼ ਸ਼ਰਮਾ ਨੇ ਕਿਹਾ ਕਿ ਬਜਟ ਵਿਚ ਕੇਂਦਰ ਸਰਕਾਰ ਨੂੰ ਬਰਾਮਦਕਾਰਾਂ ਲਈ ਪੁਰਾਣੀਆਂ ਰਿਆਇਤਾਂ ਬਹਾਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਹੁਣ ਸਮਾਂ ਆ ਗਿਆ ਹੈ ਜਦੋਂ ਛੋਟੇ ਉੱਦਮੀਆਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਮਾਂ ਬਹੁਤ ਔਖਾ ਆ ਰਿਹਾ ਹੈ ਅਤੇ ਉਦਯੋਗਾਂ ਨੂੰ ਆਪਣੀ ਹੋਂਦ ਲਈ ਸੰਘਰਸ਼ ਦੇ ਦੌਰ ਵਿਚੋਂ ਲੰਘਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਮੰਗ ਮੁੜ ਨਹੀਂ ਵਧ ਰਹੀ ਹੈ।

ਇਹ ਵੀ ਪੜ੍ਹੋ- ਖੇਤ ਕੰਮ ਕਰਨ ਆਏ ਮਜ਼ਦੂਰ ਨੂੰ ਨਗਨ ਕਰ ਬਿਨਾਂ ਕੱਪੜਿਆਂ ਦੇ ਭੇਜਿਆ ਵਾਪਸ, ਫ਼ਿਰ ਉਸੇ ਦੇ ਪੁੱਤਰ ਨੂੰ ਦਿਖਾਈ ਵੀਡੀਓ

ਗਲੋਬਲ ਸਥਿਤੀ ਅਨਿਸ਼ਚਿਤ : ਵਿਨੋਦ ਘਈ 
ਯੂਨੀਕ ਮੈਨੂਫੈਕਚਰਿੰਗ ਦੇ ਚੇਅਰਮੈਨ ਵਿਨੋਦ ਘਈ ਨੇ ਕਿਹਾ ਹੈ ਕਿ ਆਲਮੀ ਸਥਿਤੀ ਅਨਿਸ਼ਚਿਤ ਬਣੀ ਹੋਈ ਹੈ ਤੇ ਇਹ ਕਹਿਣਾ ਮੁਸ਼ਕਿਲ ਹੈ ਕਿ ਸਥਿਤੀ ਆਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਪਲ ਹਾਲਾਤ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਕੇਂਦਰ ਸਰਕਾਰ ਨੂੰ ਇਹ ਗੱਲ ਧਿਆਨ ਵਿਚ ਰੱਖਣੀ ਪਵੇਗੀ ਕਿ ਸਾਨੂੰ ਅਜਿਹੀਆਂ ਨੀਤੀਆਂ ਲਿਆਉਣੀਆਂ ਚਾਹੀਦੀਆਂ ਹਨ, ਜਿਸ ਨਾਲ ਵਿਸ਼ਵ ਦੇ ਪ੍ਰਤੀਕੂਲ ਹਾਲਾਤ ਦੇ ਬਾਵਜੂਦ ਭਾਰਤ ਦੀ ਸਥਿਤੀ ’ਤੇ ਕੋਈ ਅਸਰ ਨਾ ਪਵੇ। ਉਨ੍ਹਾਂ ਕਿਹਾ ਕਿ ਘਰੇਲੂ ਉਦਯੋਗਾਂ ਨੂੰ ਬਚਾਉਣ ਲਈ ਸਰਕਾਰ ਨੂੰ ਵੀ ਪਹਿਲਕਦਮੀ ਕਰਨੀ ਪਵੇਗੀ ਕਿਉਂਕਿ ਇਸ ਸਮੇਂ ਘਰੇਲੂ ਮੰਗ ਵਿਚ ਵੀ ਭਾਰੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ।

ਲੈਦਰ ਉਦਯੋਗ ਨੂੰ ਮਿਲੇਗਾ ਰਾਹਤ ਪੈਕੇਜ
ਲੈਦਰ ਉਦਯੋਗ ਨਾਲ ਜੁੜੇ ਨੌਜਵਾਨ ਉੱਦਮੀਆਂ ਰਘੂ ਅਰੋੜਾ ਤੇ ਕੇਸ਼ਵ ਕੁਮਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੈਦਰ ਉਦਯੋਗ ਨੂੰ ਬਜਟ ’ਚ ਰਾਹਤ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਲੈਦਰ ਉਦਯੋਗ ਵਿਚ ਮਜ਼ਦੂਰਾਂ ਨੂੰ ਕਾਫੀ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਦੁਨੀਆ ਦੇ ਹਾਲਾਤ ਅਨੁਕੂਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਦਮ ਨਾ ਚੁੱਕੇ ਗਏ ਤਾਂ ਉਦਯੋਗ ਨੂੰ ਨੁਕਸਾਨ ਉਠਾਉਣਾ ਪਵੇਗਾ।

ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News