ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ, ਔਰਤ ਦੀ ਸੜੀ ਹੋਈ ਲਾਸ਼ ਬਰਾਮਦ
Friday, Oct 25, 2024 - 02:46 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕਾ ਨਾਈਆਂ ਵਾਲਾ ਮੌੜ ਦੇ ਸਾਹਮਣੇ ਬੀ ਬਲਾਕ ਦੇ ਖ਼ਾਲੀ ਪਲਾਟ 'ਚ ਅੱਜ ਦਿਨ ਦਿਹਾੜੇ ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਇਸ ਮੌਕੇ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਉੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ. ਸੀ. ਪੀ. ਜਸਪਾਲ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਨਾਈਆਂ ਵਾਲੇ ਮੋੜ ਦੇ ਸਾਹਮਣੇ ਬੀ ਬਲਾਕ ਮੋੜ 'ਤੇ ਇਕ ਔਰਤ ਨੂੰ ਅੱਗ ਲੱਗੀ ਹੋਈ ਹੈ।
ਇਹ ਵੀ ਪੜ੍ਹੋ- SGPC ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
ਇਸ ਦੌਰਾਨ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਸਮੇਂ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ ਤੇ ਕੁੜੀ ਪੂਰੀ ਤਰ੍ਹਾਂ ਸੜ ਕੇ ਸੁਆਹ ਚੁੱਕੀ ਸੀ। ਪੁਲਸ ਨੇ ਕਿਹਾ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਇਹ ਔਰਤ ਕੌਣ ਸੀ ਤੇ ਕਿੱਥੋਂ ਦੀ ਰਹਿਣ ਵਾਲੀ ਹੈ। ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਕਿ ਔਰਤ ਨੇ ਆਤਮ ਹੱਤਿਆ ਕੀਤੀ ਗਈ ਹੈ ਜਾਂ ਇਸ ਨੂੰ ਕਿਸੇ ਨੇ ਅੱਗ ਲਗਾਈ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8