ਬੱਸ ਨੇ ਕਾਰ ਨੂੰ ਮਾਰੀ ਟੱਕਰ, 1 ਜ਼ਖਮੀ
Monday, Dec 04, 2017 - 08:00 AM (IST)
ਲੁਧਿਆਣਾ, (ਅਨਿਲ)- ਥਾਣਾ ਲਾਡੋਵਾਲ ਅਧੀਨ ਆਉਂਦੇ ਟੋਲ ਪਲਾਜ਼ਾ ਬੈਰੀਅਰ ਨੇੜੇ ਨੈਸ਼ਨਲ ਹਾਈਵੇ ਦੇ ਜਲੰਧਰ-ਲੁਧਿਆਣਾ ਜੀ. ਟੀ. ਰੋਡ 'ਤੇ ਦੁਪਹਿਰ ਕਰੀਬ 2 ਵਜੇ ਇਕ ਕਾਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਮੌਕੇ 'ਤੇ ਪਹੁੰਚੇ ਥਾਣਾ ਲਾਡੋਵਾਲ ਦੇ ਪੁਲਸ ਕਰਮਚਾਰੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਲੁਧਿਆਣਾ ਤੋਂ ਜਲੰਧਰ ਵੱਲ ਜਾ ਰਿਹਾ ਸੀ ਕਿ ਟੋਲ ਪਲਾਜ਼ਾ ਤੋਂ ਪਹਿਲਾਂ ਪਿੱਛੋਂ ਤੇਜ਼ ਰਫਤਾਰ ਬੱਸ ਜਲੰਧਰ ਵੱਲ ਜਾ ਰਹੀ ਸੀ ਤਾਂ ਉਸ ਸਮੇਂ ਕਾਰ ਚਾਲਕ ਨੇ ਬੱਸ ਨੂੰ ਕ੍ਰਾਸ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਸਮੇਂ ਦੋਵਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਫੁੱਟਪਾਥ 'ਤੇ ਚੜ੍ਹ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਐਂਬੂਲੈਂਸ ਰਾਹੀਂ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਕਾਰ ਅਤੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ। ਜ਼ਖਮੀ ਕਾਰ ਚਾਲਕ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਰਿਸ਼ੀ ਨਗਰ ਲੁਧਿਆਣਾ ਵਜੋਂ ਹੋਈ ਹੈ। ਪੁਲਸ ਨੇ ਬੱਸ ਚਾਲਕ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
