ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

Monday, Mar 26, 2018 - 06:34 AM (IST)

ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਸੰਗਤ ਮੰਡੀ,  (ਮਨਜੀਤ)-  ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪਿੰਡ ਜੱਸੀ ਬਾਗਵਾਲੀ ਨਜ਼ਦੀਕ ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਰਣਜੋਧ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੌਲਦਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੱਸੀ ਬਾਗਵਾਲੀ ਨੇ ਥਾਣੇ 'ਚ ਬੱਸ ਦੇ ਡਰਾਈਵਰ ਵਿਰੁੱਧ ਸ਼ਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦਾ ਪਿਤਾ ਸੁਖਦੇਵ ਸਿੰਘ ਗੁਰਥੜੀ ਪਿੰਡ ਤੋਂ ਜੱਸੀ ਬਾਗਵਾਲੀ ਵੱਲ ਆ ਰਿਹਾ ਸੀ, ਜਦ ਉਹ ਪਿੰਡ ਨਜ਼ਦੀਕ ਪਹੁੰਚਿਆਂ ਤਾਂ ਸਰਕਾਰੀ ਬੱਸ ਦੇ ਡਰਾਈਵਰ ਵੱਲੋਂ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ 'ਚ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਸ ਵੱਲੋਂ ਮੁਦਈ ਦੇ ਬਿਆਨਾਂ 'ਤੇ ਸਰਕਾਰੀ ਬੱਸ ਦੇ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


Related News