ਮੋਬਾਇਲ 'ਤੇ ਵੀਡੀਓ ਬਣਾ ਖਾਧੀਆਂ ਜ਼ਹਿਰੀਲੀਆਂ ਗੋਲੀਆਂ, ਫਿਰ ਖ਼ੁਦ 'ਤੇ ਛਿੜਕ ਲਿਆ ਤੇਲ

Wednesday, Jan 17, 2024 - 10:31 AM (IST)

ਮੋਬਾਇਲ 'ਤੇ ਵੀਡੀਓ ਬਣਾ ਖਾਧੀਆਂ ਜ਼ਹਿਰੀਲੀਆਂ ਗੋਲੀਆਂ, ਫਿਰ ਖ਼ੁਦ 'ਤੇ ਛਿੜਕ ਲਿਆ ਤੇਲ

ਲੁਧਿਆਣਾ (ਰਾਜ) : ਇਕ ਕੱਪੜਾ ਕਾਰੋਬਾਰੀ ਨੇ ਮੋਬਾਇਲ ’ਤੇ ਵੀਡੀਓ ਬਣਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਪਹਿਲਾਂ ਜ਼ਹਿਰੀਲੀਆਂ ਗੋਲੀਆਂ ਖਾਧੀਆਂ, ਫਿਰ ਮਿੱਟੀ ਦਾ ਮੇਲ ਪਾ ਕੇ ਖ਼ੁਦ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਹੀ ਉਹ ਬੇਹੋਸ਼ ਹੋ ਗਿਆ। ਪਰਿਵਾਰ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਉਸ ਨੂੰ ਸੀ. ਐੱਮ. ਸੀ. ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਥਾਣਾ ਟਿੱਬਾ ਦੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਕਰੀਬੀ ਰਹੇ ਭਰਤਇੰਦਰ ਚਹਿਲ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਜਾਣਕਾਰੀ ਮੁਤਾਬਕ ਵਿਅਕਤੀ ਦਾ ਨਾਮ ਕਾਲਾ ਹੈ, ਜੋ ਕੱਪੜੇ ਦਾ ਕੰਮ ਕਰਦਾ ਹੈ। ਵੀਡੀਓ ’ਚ ਉਸ ਨੇ ਦੱਸਿਆ ਕਿ ਇਕ ਪ੍ਰਾਪਰਟੀ ਡੀਲਰ ਉਸ ਨੂੰ ਪਰੇਸ਼ਾਨ ਕਰ ਰਿਹਾ ਹੈ। ਇਸ ਤੋਂ ਇਲਾਵਾ ਉਸ ਨੇ ਹੋਰ ਲੋਕਾਂ ਦੇ ਨਾਮ ਵੀ ਲਏ। ਉਸ ਦਾ ਕਹਿਣਾ ਹੈ ਕਿ ਉਸ ਨੇ ਕੁੱਝ ਪੈਸੇ ਲਏ ਸਨ ਪਰ ਮੁਲਜ਼ਮਾਂ ਨੇ ਮਿਲ ਕੇ ਵਿਆਜ ਪਾ ਕੇ ਰਕਮ ਨੂੰ ਲੱਖਾਂ ’ਚ ਬਣਾ ਦਿੱਤਾ ਹੈ, ਜਦੋਂ ਕਿ ਉਸ ਨੇ ਇੰਨੇ ਪੈਸੇ ਲਏ ਹੀ ਨਹੀਂ ਸਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਪਤੀ-ਪਤਨੀ ਦੀਆਂ ਮਿਲੀਆਂ ਲਾਸ਼ਾਂ, ਕਮਰੇ 'ਚੋਂ ਮਿਲੇ ਬਲੇ ਹੋਏ ਕੋਲੇ

ਹੁਣ ਪ੍ਰਾਪਰਟੀ ਡੀਲਰ ਸਮੇਤ ਬਾਕੀ ਮੁਲਜ਼ਮ ਉਸ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕਰ ਰਹੇ ਹਨ। ਇਸ ਲਈ ਉਹ ਅਜਿਹਾ ਕਰ ਰਿਹਾ ਹੈ। ਉੱਧਰ, ਐੱਸ. ਐੱਚ. ਓ. ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਅਜੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਸ ਤੋਂ ਬਾਅਦ ਹੀ ਕੁੱਝ ਕਿਹਾ ਜਾ ਸਕਦਾ ਹੈ। ਹਾਲ ਦੀ ਘੜੀ ਵਿਅਕਤੀ ਹਸਪਤਾਲ ’ਚ ਦਾਖਲ ਹੈ। ਉਸ ਦਾ ਇਲਾਜ ਚੱਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News