ਗਿੱਦੜਬਾਹਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਰਹੇਗੀ ਦਿਲਚਸਪ, ਜਾਣੋ ਕਿਵੇਂ

Sunday, Jun 09, 2024 - 11:45 AM (IST)

ਜਲੰਧਰ (ਧਵਨ)-ਸਮੁੱਚੇ ਪੰਜਾਬੀਆਂ ਦੀਆਂ ਨਜ਼ਰਾਂ ਅਗਲੇ ਕੁਝ ਮਹੀਨਿਆਂ ਵਿਚ ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ’ਤੇ ਟਿਕੀਆਂ ਰਹਿਣਗੀਆਂ। ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਅਗਲੇ 6 ਮਹੀਨਿਆਂ ਵਿਚ ਕਰਵਾਈ ਜਾਣੀ ਹੈ। ਗਿੱਦੜਬਾਹਾ ਵਿਧਾਨ ਸਭਾ ਸੀਟ ਫਰੀਦਕੋਟ ਲੋਕ ਸਭਾ ਸੀਟ ਵਿਚ ਆਉਂਦੀ ਹੈ। ਇਸ ਵਾਰ ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤੇ ਸਨ। ਗਿੱਦੜਬਾਹਾ ਸੀਟ ਇਸ ਲਈ ਖਾਲੀ ਹੋ ਗਈ ਹੈ, ਕਿਉਂਕਿ ਗਿੱਦੜਬਾਹਾ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ।

ਇਹ ਵੀ ਪੜ੍ਹੋ- ਭੈਣ ਦੇ ਪਿੰਡ ਕਬੂਤਰਬਾਜ਼ੀ ਵੇਖਣ ਗਏ ਭਰਾ ਦੀ ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਮਚਿਆ ਚੀਕ-ਚਿਹਾੜਾ

ਜੇਕਰ ਗਿੱਦੜਬਾਹਾ ਵਿਚ ਪਈਆਂ ਵੋਟਾਂ ਦਾ ਮੁਲਾਂਕਣ ਕੀਤਾ ਜਾਵੇ ਤਾਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 32,423 ਵੋਟਾਂ ਪਈਆਂ ਸਨ। ਦੂਜੇ ਨੰਬਰ ’ਤੇ ‘ਆਪ’ਉਮੀਦਵਾਰ ਕਰਮਜੀਤ ਸਿੰਘ ਅਨਮੋਲ ਰਹੇ, ਜਿਨ੍ਹਾਂ ਨੂੰ 20,310 ਵੋਟਾਂ ਮਿਲੀਆਂ। ਇਸ ਸੀਟ ’ਤੇ ਕਾਂਗਰਸ ਨੂੰ 20,273 ਵੋਟਾਂ ਮਿਲੀਆਂ ਸਨ। ਤੀਜੇ ਸਥਾਨ ’ਤੇ ਰਾਜਵਿੰਦਰ ਸਿੰਘ ਰਹੇ, ਜਿਨ੍ਹਾਂ ਨੂੰ 19,791 ਵੋਟਾਂ ਮਿਲੀਆਂ, ਜਦਕਿ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ 14,850 ਵੋਟਾਂ ਮਿਲੀਆਂ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਚੋਣ ਲੜਨਗੇ ਜਾਂ ਨਹੀਂ, ਇਸ ’ਤੇ ਵੀ ਨਜ਼ਰਾਂ ਟਿਕੀਆਂ ਰਹਿਣਗੀਆਂ।

ਦੂਜੇ ਪਾਸੇ ਜੇਕਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੀ ਆਪਣੇ ਹਲਕੇ ਵਿਚ ਕਾਂਗਰਸੀ ਉਮੀਦਵਾਰ ਨੂੰ ਲੀਡ ਦਿਵਾ ਸਕਣਗੇ, ਇਸ ਪਾਸੇ ਵੀ ਸਿਆਸੀ ਹਸਤੀਆਂ ਦੀਆਂ ਨਜ਼ਰਾਂ ਰਹਿਣਗੀਆਂ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਵੀ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਰਹੇ ਹਨ। ਕੀ ਉਹ ਭਾਜਪਾ ਨੂੰ ਉਭਾਰਨ ਵਿਚ ਕਾਮਯਾਬ ਹੋਣਗੇ, ਇਸ ਪਾਸੇ ਵੀ ਨਜ਼ਰਾਂ ਰਹਿਣਗੀਆਂ। ਸਭ ਤੋਂ ਅਹਿਮ ਮੁੱਦਾ ਇਹ ਹੋਵੇਗਾ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਗਿੱਦੜਬਾਹਾ ਸੀਟ ਜਿੱਤ ਕੇ ਮਾਹੌਲ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਮੋੜ ਸਕਣਗੇ ਜਾਂ ਨਹੀਂ? ਇਸੇ ਤਰ੍ਹਾਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਆਪਣੇ ਕਿਸੇ ਸਾਥੀ ਨੂੰ ਚੋਣ ਮੈਦਾਨ ਵਿਚ ਉਤਾਰਦੇ ਹਨ ਜਾਂ ਨਹੀਂ, ਇਸ ਗੱਲ ’ਤੇ ਵੀ ਨਜ਼ਰਾਂ ਟਿਕੀਆਂ ਰਹਿਣਗੀਆਂ।

ਇਹ ਵੀ ਪੜ੍ਹੋ- ਕੁਲਵਿੰਦਰ ਵੱਲੋਂ ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ ਭਖਿਆ, ਨੌਕਰੀ ’ਤੇ ਬਹਾਲ ਨਾ ਕਰਨ ’ਤੇ ਦਿੱਤੀ ਚਿਤਾਵਨੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News