ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਲਿਆ ਜਾਇਜ਼ਾ

06/07/2023 6:59:56 AM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ  ‘‘ਸਰਕਾਰ ਤੁਹਾਡੇ ਦੁਆਰ’’ ਪ੍ਰੋਗਰਾਮ ਅਧੀਨ ਮਲੋਟ ਸ਼ਹਿਰ ਦੇ ਵਾਰਡ ਨੰ.2 ਦੇ  ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਲੋਟ ਦੇ ਵਸਨੀਕਾਂ ਨੇ ਅਪਣੀਆਂ ਵੱਖ-ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ।

PunjabKesari

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ ।  ਜਿਸ ਅਧੀਨ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਸੀਵਰੇਜ਼ ਸਿਸਟਮ ਅਤੇ ਸਾਫ-ਸੁਥਰੇ ਵਾਤਾਵਰਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਲੋਟ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਅਧਿਕਾਰੀ ਜਨਤਾ ਦੇ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ : ਸੁਸ਼ੀਲ ਰਿੰਕੂ

ਮੰਤਰੀ ਨੇ ਸ਼ਹਿਰ ’ਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਮਲੋਟ ਸਹਿਰ ਦੇ ਵਾਰਡ ਨੰ. 2 ’ਚ ਪਾਣੀ ਅਤੇ ਸੀਵਰੇਜ਼ ਦੀ ਬਹੁਤ ਵੱਡੀ ਮੁਸ਼ਕਿਲ ਹੈ ਜੋ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ਉਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਮਲੋਟ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ।

PunjabKesari

ਇਹ ਵੀ ਪੜ੍ਹੋ : ਸਮਾਂ ਹੱਦ ਖ਼ਤਮ : ਕਿਰਾਇਆ ਜਮ੍ਹਾ ਕਰਵਾਉਣ ਲਈ 31 ਮਈ ਤਕ ਦਾ ਦਿੱਤਾ ਸਮਾਂ,  17 ਹਜ਼ਾਰ ਫਲੈਟ ਲੋਕਾਂ ਨੂੰ ਕੀਤੇ ਸਨ ਅਲਾਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News