'ਪੰਜਾਬ ਬੰਦ' ਦੀ ਕਾਲ ਨੂੰ ਜਲੰਧਰ 'ਚ ਮਿਲਿਆ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਤੌਰ 'ਤੇ ਬੰਦ
Wednesday, Aug 09, 2023 - 12:54 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)-ਮਣੀਪੁਰ ਵਿੱਚ ਹੋਈ ਹਿੰਸਾ ਨੂੰ ਲੈ ਕੇ ਐੱਸ. ਸੀ. ਭਾਈਚਾਰੇ, ਈਸਾਈ ਭਾਈਚਾਰੇ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਬੰਦ ਦੀ ਕਾਲ ਦਾ ਅਸਰ ਜਲੰਧਰ ਵਿਚ ਵੀ ਪੂਰਾ ਵੇਖਣ ਨੂੰ ਮਿਲ ਰਿਹਾ ਹੈ। ਜਲੰਧਰ ਵਿਚ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ। ਹਾਈਵੇਅ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਨਹੀਂ ਕੀਤੇ ਗਏ ਹਨ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।
ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਬਾਜ਼ਾਰ ਬੇਸ਼ੱਕ ਬੰਦ ਰੱਖੇ ਗਏ ਹਨ ਪਰ ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ 'ਤੇ ਮੌਜੂਦ ਫ਼ੌਜੀ ਵਾਹਨਾਂ ਨੂੰ ਜਾਮ ਵਿਚ ਨਹੀਂ ਰੋਕਿਆ ਜਾਵੇਗਾ। ਬੰਦ ਨੂੰ ਲੈ ਕੇ ਜਲੰਧਰ ਅਤੇ ਲੁਧਿਆਣਾ 'ਚ ਵੱਡਾ ਪ੍ਰਦਰਸ਼ਨ ਹੋ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ ਦੀ ਇਸ ਫੈਕਟਰੀ 'ਚ ਚੱਲ ਰਿਹਾ ਸੀ ਗਊਆਂ ਨੂੰ ਵੱਢਣ ਦਾ ਕੰਮ, 13 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
ਜਲੰਧਰ ਦੇ ਚੌਰਾਹਿਆਂ ’ਤੇ ਪੁਲਸ ਦੀ ਤਾਇਨਾਤੀ
ਬੰਦ ਦੇ ਲਿਹਾਜ਼ ਨਾਲ ਜਲੰਧਰ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਂਕ, ਰਵਿਦਾਸ ਚੌਂਕ, ਬੀ. ਐੱਸ. ਐੱਫ਼ ਚੌਂਕ, ਨਕੋਦਰ ਚੌਂਕ ਅਤੇ ਬੀ. ਐੱਮ. ਸੀ. ਚੌਂਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਲੁਧਿਆਣਾ 'ਚ ਜਲੰਧਰ ਬਾਈਪਾਸ 'ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ