ਭਾਜਪਾ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ, ਪਿੰਡ ’ਚ 10 ਮੈਂਬਰੀ ਕਮੇਟੀਆਂ ਬਣਾਉਣ ਦਾ ਟੀਚਾ

Monday, Jun 08, 2026 - 01:51 PM (IST)

ਭਾਜਪਾ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ, ਪਿੰਡ ’ਚ 10 ਮੈਂਬਰੀ ਕਮੇਟੀਆਂ ਬਣਾਉਣ ਦਾ ਟੀਚਾ

ਡੇਰਾਬੱਸੀ (ਗੁਰਜੀਤ) : ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਡੇਰਾਬੱਸੀ ’ਚ ਹੋਈ ਮੀਟਿੰਗ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੀਟਿੰਗ ’ਚ ਵਰਕਰਾਂ ਤੇ ਸਮਰਥਕਾਂ ਨੂੰ ਹਰ ਪਿੰਡ ਅਤੇ ਹਰ ਬੂਥ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ। ਸੈਣੀ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਕਰੀਬ 66 ਹਜ਼ਾਰ ਵੋਟਾਂ ਮਿਲੀਆਂ ਸਨ, ਜਦੋਂ ਕਿ ਆਉਣ ਵਾਲੀਆਂ ਚੋਣਾਂ ’ਚ ਇਕ ਲੱਖ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਮਕਸਦ ਨੂੰ ਪੂਰਾ ਕਰਨ ਲਈ ਹਰ ਬੂਥ ’ਤੇ ਘੱਟੋ-ਘੱਟ 10 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਗੀਆਂ। ਉਨ੍ਹਾਂ ਆਪਣੇ ਹਫ਼ਤਾਵਾਰੀ ਜਨ ਸੰਪਰਕ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਉਹ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਡੇਰਾਬੱਸੀ ਦਫ਼ਤਰ ਤੇ ਬਾਕੀ ਦਿਨ ਜ਼ੀਰਕਪੁਰ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲੱਬਧ ਰਹਿਣਗੇ। ਮੀਟਿੰਗ ਦੌਰਾਨ ਕਮੇਟੀਆਂ ਦੇ ਗਠਨ ਲਈ ਫਾਰਮ ਵੀ ਵੰਡੇ ਗਏ।


author

Babita

Content Editor

Related News