ਕੈਪਟਨ ਨੇ ਚੰਨੀ ’ਤੇ ਦਾਗਿਆ ਸਵਾਲ, ਪੁਲਸ ਦੀਆਂ ਨਿਯੁਕਤੀਆਂ ’ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ?

Thursday, Dec 16, 2021 - 03:01 AM (IST)

ਕੈਪਟਨ ਨੇ ਚੰਨੀ ’ਤੇ ਦਾਗਿਆ ਸਵਾਲ, ਪੁਲਸ ਦੀਆਂ ਨਿਯੁਕਤੀਆਂ ’ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ?

ਚੰਡੀਗੜ੍ਹ(ਅਸ਼ਵਨੀ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇੱਕ ਪੁਲਸ ਅਧਿਕਾਰੀ ਵਲੋਂ ਡੀ. ਜੀ. ਪੀ. ਨੂੰ ਲਿਖੀ ਚਿੱਠੀ ਦੇ ਬਿਓਰੇ ਲੀਕ ਹੋਣ ਦੇ ਮਾਮਲੇ ਵਿਚ ਦਿੱਤੇ ਜਾਂਚ ਦੇ ਹੁਕਮਾਂ ਦੀ ਤਰਜ ’ਤੇ ਪੰਜਾਬ ਪੁਲਸ ਦੇ ਸੀਨੀਅਰ ਸੁਪਰੀਟੈਂਡੈਂਟਸ ਅਤੇ ਡਿਪਟੀ ਸੁਪਰੀਟੈਂਡੈਂਟਸ ਦੀਆਂ ਨਿਯੁਕਤੀਆਂ ਵਿਚ ਹੋਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਨਹੀਂ ਦਿੱਤੇ ਹਨ। ਇਹ ਦੋਸ਼ ਤਾਂ ਉਨ੍ਹਾਂ ਦੀ ਹੀ ਕੈਬਨਿਟ ਦੇ ਇੱਕ ਸਾਥੀ ਵਲੋਂ ਲਗਾਏ ਗਏ ਸਨ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਇਹ ਵੀ ਯਾਦ ਦਿਵਾਇਆ ਕਿ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਦੇ ਪਿੱਛੇ ਭੇਜਣ ਲਈ 2 ਦਿਨਾਂ ਲਈ ਅਧਿਕਾਰ ਮੰਗਦੇ ਸੀ ਪਰ ਹੁਣ 3 ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਅਤੇ ਇੱਕ ਵੀ ਵਿਅਕਤੀ ਹਾਲੇ ਤੱਕ ਗ੍ਰਿਫਤਾਰ ਨਹੀਂ ਹੋਇਆ, ਹੁਣ ਕੀ ਹੋ ਗਿਆ ਹੈ।

ਉੱਧਰ, ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੀ ਚੌਕਸੀ ਅਤੇ ਜਲਦੀ ਨਾਲ ’ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਤੁਸੀਂ ਇੱਕ ਸੀਨੀਅਰ ਪੁਲਸ ਅਧਿਕਾਰੀ ਵਲੋਂ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਲਿਖੀ ਚਿੱਠੀ ਦੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿਚ ਤਾਂ ਜਾਂਚ ਦੇ ਹੁਕਮ ਦਿੱਤੇ ਪਰ ਕਿਉਂ ਉਸੇ ਤਰ੍ਹਾਂ ਦੀ ਜਲਦੀ ਤਦ ਨਹੀਂ ਵਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇੱਕ ਸਾਥੀ ਨੇ ਹਾਲ ਹੀ ਵਿਚ ਹੋਈ ਕੈਬਨਿਟ ਦੀ ਬੈਠਕ ਵਿਚ ਸ਼ਰੇਆਮ ਐੱਸ.ਐੱਸ.ਪੀ. ਅਤੇ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਲਾਏ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਦੇ ਚਲਦੇ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਤਾਂ ਤੋਂ ਤੁਹਾਡੀ ਪ੍ਰੇਸ਼ਾਨੀ ਨੂੰ ਸਮਝ ਸਕਦੇ ਹਨ।       


author

Bharat Thapa

Content Editor

Related News